ਮਾਤਾ ਪਰਮਜੀਤ ਕੌਰ ਨਮਿੱਤ ਸ਼ਰਧਾਂਜਲੀ ਨੂੰ ਬਣਾਂਵਾਲੀ, ਭੂੰਦੜ, ਮੋਫ਼ਰ ਨੇ ਕੀਤਾ ਸੰਬੋਧਨ
ਮਾਨਸਾ 7 ਜਨਵਰੀ: ਸਮਾਜ ਸੇਵੀ ਹਰਪ੍ਰੀਤ ਸਿੰਘ ਬਹਿਣੀਵਾਲ ਦੇ ਮਾਤਾ ਪਰਮਜੀਤ ਕੌਰ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਧਾਰਮਿਕ,ਰਾਜਨੀਤਕ,ਸਮਾਜਿਕ ਸੰਗਠਨਾਂ ਦੇ ਆਗੂਆਂ ਨੇ ਉਨ੍ਹਾਂ ਨੂੰ ਭਾਵਪੂਰਤ ਸ਼ਰਧਾਂਜਲੀ ਭੇਂਟ ਕੀਤੀ।
ਗਿਆਨੀ ਕੇਵਲ ਸਿੰਘ ਨੇ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਮਾਂ ਦੇ ਰਿਸ਼ਤੇ ਦੀ ਮਹਾਨਤਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਮਾਂ ਵਰਗਾ ਪਵਿੱਤਰ ਅਤੇ ਸੱਚਾ ਸੁੱਚਾ ਰਿਸ਼ਤੇ ਕੋਈ ਨਹੀਂ। ਉਨ੍ਹਾਂ ਵੱਲ੍ਹੋਂ ਗੁਰਮੁੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਹਰਪ੍ਰੀਤ ਸਿੰਘ ਬਹਿਣੀਵਾਲ ਦੁਬਾਰਾ ਕੀਤੇ ਜਾ ਰਹੇ ਯਤਨਾਂ ਦੀ ਭਰਵੀਂ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਹਰਪ੍ਰੀਤ ਸਿੰਘ ਬਹਿਣੀਵਾਲ ਨੇ ਪੰਜਾਬ ਤੋਂ ਇਲਾਵਾ ਹੋਰਨਾਂ ਰਾਜਾਂ ਅਤੇ ਮੁੰਬਈ ਨਗਰੀ ਤੱਕ ਗੁਰਮੁੱਖੀ ਅੱਖਰਾਂ ਦੀਆਂ ਫੱਟੀਆਂ ਭੇਟ ਕਰਦਿਆਂ ੳ ਅਤੇ ਜੂੜੇ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਯਤਨ ਕੀਤੇ।
ਸਮਾਗਮ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਬਣਾਂਵਾਲੀ ਵਿਧਾਇਕ ਹਲਕਾ ਸਰਦੂਲਗੜ੍ਹ, ਬਲਵਿੰਦਰ ਸਿੰਘ ਭੂੰਦੜ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ,ਅਜੀਤ ਇੰਦਰ ਮੋਫ਼ਰ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ, ਚੁਸਪਿੰਦਰਬੀਰ ਸਿੰਘ ਭੁਪਾਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਜ਼ੋਨਲ ਇੰਚਾਰਜ ਯੁੱਧ ਨਸ਼ਿਆਂ ਵਿਰੁੱਧ, ਬਿਕਰਮ ਸਿੰਘ ਮੋਫ਼ਰ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ,ਡਾ ਜਨਕ ਰਾਜ ਪ੍ਰਧਾਨ ਵੁਆਇਸ ਆਫ਼ ਮਾਨਸਾ ਨੇ ਕਿਹਾ ਕਿ ਬੇਸ਼ੱਕ ਮਾਤਾ ਪਰਮਜੀਤ ਕੌਰ ਦੇ ਦੇਹਾਂਤ ਉਪਰੰਤ ਪਰਿਵਾਰ ਨੂੰ ਡੂੰਘਾ ਸਦਮਾ ਲੱਗਿਆ ਹੈ,ਪਰ ਉਨ੍ਹਾਂ ਵੱਲ੍ਹੋਂ ਪਰਿਵਾਰ ਨੂੰ ਦਿੱਤੀ ਅਗਵਾਈ ਕਰਕੇ ਅੱਜ ਉਨ੍ਹਾਂ ਦੇ ਸਪੁੱਤਰ ਹਰਪ੍ਰੀਤ ਸਿੰਘ ਬਹਿਣੀਵਾਲ ਨੇ ਰਾਜਨੀਤੀ, ਸਮਾਜ ਸੇਵਾ, ਮਾਂ ਬੋਲੀ ਪੰਜਾਬੀ ਦੀ ਪ੍ਰਫੁੱਲਤਾ ਲਈ ਵੱਡੇ ਕਾਰਜ ਕੀਤੇ ਹਨ।
ਇਸ ਮੌਕੇ ਕੈਬਨਿਟ ਮੰਤਰੀ ਬਲਜਿੰਦਰ ਕੌਰ, ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਬਲਵਿੰਦਰ ਸਿੰਘ ਕਾਕਾ ਸਾਬਕਾ ਪ੍ਰਧਾਨ ਨਗਰ ਕੌਂਸਲ ਮਾਨਸਾ,ਜ਼ਿਲ੍ਹਾ ਕਾਂਗਰਸ ਪ੍ਰਧਾਨ ਅਰਸ਼ਦੀਪ ਸਿੰਘ ਮਾਇਕਲ ਗਾਗੋਵਾਲ, ਕੁਲਵਿੰਦਰ ਸਿੰਘ ਕੋਟ ਧਰਮੂ, ਗੁਰਪ੍ਰੀਤ ਸਿੰਘ ਵਿੱਕੀ,ਐਡਵੋਕੇਟ ਇਮਾਨ ਸਿੰਘ ਖਾਰਾ ਵਕੀਲ ਅਕਾਲੀ ਦਲ ਵਾਰਿਸ ਪੰਜਾਬ, ਹਰਿੰਦਰ ਸਿੰਘ ਮਾਨਸ਼ਾਹੀਆ ਕੌਮੀ ਜਨਰਲ ਸਕੱਤਰ ਸੋਸ਼ਲਿਸਟ ਪਾਰਟੀ ਇੰਡੀਆ, ਗੁਰਦੇਵ ਸਿੰਘ ਲਾਲੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ,ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ, ਸਿਮਰਜੀਤ ਸਿੰਘ ਮਾਨਸ਼ਾਹੀਆ, ਨਰਿੰਦਰ ਭਲੇਰੀਆਂ,ਚੰਦ ਸਿੰਘ ਚੱਠਾ ਸੀਨੀਅਰ ਆਗੂ ਭਾਜਪਾ ਵੀ ਹਾਜ਼ਰ ਸਨ।
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਫ਼ਿਲਮੀ ਅਦਾਕਾਰ ਸੰਨੀ ਦਿਓਲ, ਬੋਬੀ ਦਿਉਲ ,ਗੁੱਗੂ ਗਿੱਲ ਨੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ।
Leave feedback about this