ਮਾਨਸਾ 22 ਅਕਤੂਬਰ (ਜਗਦੀਸ਼ ਬਾਂਸਲ)-ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿੱਲੀ ਵਿੱਚ ਪ੍ਰਦੂਸ਼ਣ ਵਧਣ ਤੇ ਪੰਜਾਬ ਦੇ ਕਿਸਾਨਾਂ ਨੂੰ ਦੋਸ਼ੀ ਠਹਿਰਾਉਣ ਗ਼ਲਤ ਹੈ, ਜਿੰਨਾਂ ਦੇ ਬਿਆਨ ਚੋਂ ਭਾਜਪਾ ਦੀ ਪੰਜਾਬ ਪ੍ਰਤੀ ਨਫ਼ਰਤ ਸਾਫ਼ ਝਲਕਦੀ ਹੈ।
ਸੰਵਿਧਾਨ ਬਚਾਓ ਮੰਚ ਦੇ ਆਗੂ ਐਡਵੋਕੇਟ ਬਲਕਰਨ ਸਿੰਘ ਬੱਲੀ ਨੇ ਮਨਜਿੰਦਰ ਸਿੰਘ ਸਿਰਸਾ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਦੋਸ਼ੀ ਠਹਿਰਾਉਣ ਵਾਲੇ ਦਿੱਤੇ ਬਿਆਨ ਦੀ ਨਿਖੇਧੀ ਕਰਦਿਆਂ ਉਕਤ ਵਿਚਾਰਾਂ ਦਾ ਪ੍ਰਗਟਾਵਾ ਕੀਤਾ। ਉਹਨਾਂ ਕਿਹਾ ਕਿ ਤਿੰਨ ਲੋਕ ਵਿਰੋਧੀ ਕਾਲ਼ੇ ਕਾਨੂੰਨ ਵਾਪਸ ਹੋਣ ਤੋਂ ਬਾਅਦ ਭਾਜਪਾ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਕਿਸੇ ਨਾ ਕਿਸੇ ਬਹਾਨੇ ਬਦਨਾਮ ਕਰਨ ਕਰਦੀ ਰਹਿੰਦੀ ਹੈ ਅਤੇ ਉਹਨਾਂ ਨੂੰ ਬਦਨਾਮ ਕਰਨ ਦਾ ਮੌਕਾ ਲਭਦੀ ਰਹਿੰਦੀ ਹੈ। ਉਹਨਾਂ ਕਿਹਾ ਕਿ ਦਿਵਾਲੀ ਤੋਂ ਦੋ ਦਿਨ ਪਹਿਲਾਂ ਕੋਈ ਪ੍ਰਦੂਸ਼ਣ ਨਹੀਂ ਸੀ ਅਤੇ ਵਾਤਾਵਰਨ ਸਾਫ਼ ਸੁਥਰਾ ਸੀ ਪਰ ਦਿਵਾਲੀ ਤੇ ਚਲਾਏ ਪਟਾਕਿਆਂ ਕਾਰਨ ਹਵਾ ਵਿੱਚ ਬਾਰੂਦ ਅਤੇ ਪੋਟਾਸ਼ ਦੀ ਗੰਧ ਫੈਲਣ ਕਾਰਨ ਵਾਤਾਵਰਨ ਪ੍ਰਦੂਸ਼ਿਤ ਹੋ ਗਿਆ ਹੈ ਅਤੇ ਪਟਾਕਿਆਂ ਕਾਰਨ ਬਹੁਤ ਸਾਰੇ ਥਾਵਾਂ ਤੇ ਲੱਗੀਆਂ ਅੱਗਾਂ ਕਾਰਨ ਜਿੱਥੇ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ ਉਥੇ ਹੀ ਵਾਤਾਵਰਨ ਵਿਚ ਪ੍ਰਦੂਸ਼ਣ ਦੀ ਮਾਤਰਾ ਵਧੀ ਹੈ। ਉਹਨਾਂ ਕਿਹਾ ਕਿ ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੂੰ ਪੰਜਾਬ ਦੇ ਕਿਸਾਨਾਂ ਖਿਲਾਫ ਬਿਆਨ ਦੇਣ ਤੋਂ ਪਹਿਲਾਂ ਇਹ ਪਤਾ ਕਰ ਲੈਣਾ ਚਾਹੀਦਾ ਸੀ ਕਿ ਪੰਜਾਬ ਵਿੱਚ ਅਜੇ ਦਸ ਪ੍ਰਤਿਸ਼ਤ ਵੀ ਝੋਨੇ ਦੀ ਕਟਾਈ ਨਹੀਂ ਹੋਈ ਤਾਂ ਕਿਸਾਨਾਂ ਨੇ ਕਿਹੜੀ ਪਰਾਲੀ ਨੂੰ ਅੱਗ ਲਗਾ ਦਿੱਤੀ। ਉਹਨਾਂ ਪੰਜਾਬ ਦੇ ਭਾਜਪਾ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਕੇਂਦਰੀ ਆਗੂਆਂ ਨੂੰ ਸਮਝਾਉਣ ਕਿ ਗੱਲ ਗੱਲ ਤੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨਾ ਬੰਦ ਕਰਨ ਨਹੀਂ ਤਾਂ ਉਹਨਾਂ ਦਾ ਪਿੰਡਾਂ ਵਿੱਚ ਨਿਕਲਣਾ ਮੁਸ਼ਕਲ ਹੋ ਜਾਵੇਗਾ।
Latest News
ਦਿੱਲੀ ਪ੍ਰਦੂਸ਼ਣ ਤੇ ਪੰਜਾਬ ਦੇ ਕਿਸਾਨਾਂ ਨੂੰ ਦੋਸ਼ੀ ਠਹਿਰਾਉਣਾ ਗਲਤ
- October 22, 2025
- 0 Comments
- Less than a minute
- 189 Views
Leave feedback about this