*ਸੀ.ਐੱਚ.ਸੀ ਧਨੌਲਾ ਇਮਾਰਤ ਦੇ ਨਵੀਨੀਕਰਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤੀ ਅਹਿਮ ਬੈਠਕ*
*ਸਬੰਧਤ ਅਧਿਕਾਰੀਆਂ ਨੇ 31 ਮਾਰਚ ਤੱਕ ਕੰਮ ਮੁਕੰਮਲ ਕਰਵਾਉਣ ਦਾ ਦਵਾਇਆ ਭਰੋਸਾ*
ਧਨੌਲਾ, 28 ਫ਼ਰਵਰੀ
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਅਤੇ ਸਿਵਲ ਸਰਜਨ ਡਾ. ਹਰੀ ਪਾਲ ਸਿੰਘ ਸਿੱਧੂ ਦੇ ਨਿਰਦੇਸ਼ਾਂ ਹੇਠ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ ਔਜਲਾ ਵੱਲੋਂ ਸੀ.ਐੱਚ.ਸੀ ਧਨੌਲਾ ਦੀ ਇਮਾਰਤ ਦੀ ਮੁਰੰਮਤ ਅਤੇ ਨਵੀਨੀਕਰਨ ਲਈ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਹਿਮ ਮੀਟਿੰਗ ਕੀਤੀ ਗਈ।
ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਨੇ ਦੱਸਿਆ ਕਿ ਧਨੌਲਾ ਵਿਖੇ ਹੋਈ ਇਸ ਮੀਟਿੰਗ ਦੌਰਾਨ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਵੱਲੋਂ ਐੱਸ.ਡੀ.ਓ (ਪੀ.ਐੱਚ.ਐੱਸ.ਸੀ) ਸੁਖਵੰਤ ਸਿੰਘ ਅਤੇ ਜੇ.ਈ ਸ਼ੁਭਦੀਪ ਸਿੰਘ ਤੇ ਅਨਮੋਲ ਨਾਲ ਨਵੀਨੀਕਰਨ ਕਾਰਜਾਂ ਦੀ ਪ੍ਰਗਤੀ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਡਾ. ਗੁਰਮਿੰਦਰ ਕੌਰ ਔਜਲਾ ਨੇ ਹਦਾਇਤ ਦਿੰਦਿਆਂ ਕਿਹਾ ਕਿ ਸੀ.ਐੱਚ.ਸੀ ਦੀ ਮੁਰੰਮਤ ਦੇ ਬਾਕੀ ਰਹਿੰਦੇ ਕੰਮਾਂ ਨੂੰ ਜਲਦੀ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਮਰੀਜ਼ਾਂ ਨੂੰ ਜਲਦ ਬੇਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਉਨ੍ਹਾਂ ਇਹ ਕਾਰਜ ਛੇਤੀ ਮੁਕੰਮਲ ਕਰਨ ਲਈ ਨਵੀਨੀਕਰਨ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਵੀ ਕੀਤੀ। ਇਸ ਮੌਕੇ ਐੱਸ.ਡੀ.ਓ ਸੁਖਵੰਤ ਸਿੰਘ ਅਤੇ ਜੇ.ਈ ਸ਼ੁਭਦੀਪ ਸਿੰਘ ਤੇ ਅਨਮੋਲ ਵੱਲੋਂ ਸੀ.ਐੱਚ.ਸੀ ਦੀ ਮੁਰੰਮਤ ਦਾ ਰਹਿੰਦਾ ਕੰਮ 31 ਮਾਰਚ ਤੱਕ ਪੂਰਾ ਕਰਵਾਉਣ ਦਾ ਭਰੋਸਾ ਦਵਾਇਆ ਗਿਆ।ਸੀਨੀਅਰ ਮੈਡੀਕਲ ਅਫ਼ਸਰ ਡਾ. ਐੱਸ.ਐੱਸ ਔਜਲਾ ਨੇ ਕਿਹਾ ਕਿ ਸੀ.ਐੱਚ.ਸੀ ਦੇ ਨਵੀਨੀਕਰਨ ਤੋਂ ਬਾਅਦ ਨਾ ਸਿਰਫ਼ ਮਰੀਜ਼ਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਮਿਲਣਗੀਆਂ ਸਗੋਂ ਸਟਾਫ਼ ਨੂੰ ਵੀ ਕੰਮ ਕਰਨ ਲਈ ਸੁਵਿਧਾਜਨਕ ਮਾਹੌਲ ਮਿਲੇਗਾ ਜਿਸ ਨਾਲ ਮਰੀਜ਼ਾਂ ਦੇ ਇਲਾਜ ਦੀ ਗੁਣਵੱਤਾ ਵਿਚ ਸੁਧਾਰ ਹੋਵੇਗਾ।
Leave feedback about this