SpotLight ‎ News

ਰਾਜ ਦੇ ਹੜ ਪ੍ਰਭਾਵਿਤ ਖੇਤਰਾਂ ਵਿੱਚ ਸਰਕਾਰ ਵੱਲੋਂ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਹਨ ਰਾਹਤ ਤੇ ਬਚਾਅ ਕਾਰਜ

ਕੈਬਨਿਟ ਮੰਤਰੀ ਬਰਿੰਦਰ ਕਮਾਰ ਗੋਇਲ, ਹਰਭਜਨ ਸਿੰਘ ਈਟੀਓ, ਲਾਲਜੀਤ ਸਿੰਘ ਭੁੱਲਰਲੋਕਾਂ ਦੀ ਜਾਨ-ਮਾਲ ਦੀ ਰਾਖੀ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ

ਦਰਿਆਈ ਪਾਣੀ ਦੀ ਮਾਰ ਹੇਠ ਆਏ ਲੋਕਾਂ ਨੂੰ ਵੰਡੀ ਰਾਹਤ ਸਮੱਗਰੀ

ਕੈਬਨਿਟ ਮੰਤਰੀਆਂ ਨੇ ਹਰੀਕੇ ਹੈੱਡਵਰਕਸ ਤੋਂ ਨਿਵਾਣ ਵੱਲ ਦਰਿਆ ਸਤਲੁਜ ‘ਤੇ ਬਣੇ ਧੁੱਸੀ ਬੰਨ੍ਹ ਦਾ ਦੌਰਾ ਕਰਦਿਆਂ ਦਰਿਆਈ ਪਾਣੀ ਨਾਲ ਪ੍ਰਭਾਵਿਤ ਖੇਤਰ ਦਾ ਲਿਆ ਜਾਇਜ਼ਾ

ਹਰੀਕੇ ਪੱਤਣ, ਗੋਇੰਦਵਾਲ ਸਾਹਿਬ, (ਤਰਨ ਤਾਰਨ), 27 ਅਗਸਤ:

ਜਲ ਸਰੋਤ ਮੰਤਰੀ ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ, ਸ੍ਰੀ ਹਰਭਜਨ ਸਿੰਘ ਈਟੀਓ ਅਤੇ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਹਰੀਕੇ ਹੈੱਡਵਰਕਸ ਤੋਂ ਨਿਵਾਣ ਵੱਲ ਦਰਿਆ ਸਤਲੁਜ ‘ਤੇ ਬਣੇ ਧੁੱਸੀ ਬੰਨ੍ਹ ਦਾ ਦੌਰਾ ਕਰਦਿਆਂ ਦਰਿਆਈ ਪਾਣੀ ਨਾਲ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਲੋਕਾਂ ‘ਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ।ਇਸ ਦੋਰਾਨ ਕੈਬਨਿਟ ਮੰਤਰੀਆਂ ਵੱਲੋਂ ਕੁੱਤੀਵਾਲ, ਘੜੁੰਮ, ਬਸਤੀ ਲਾਲ ਸਿੰਘ, ਸਭਰਾ, ਗਦਾਈਕੇ, ਗੱਟੀ ਹਰੀਕੇ, ਕੋਟ ਬੁੱਢਾ ਜੱਲੋਕੇ, ਗਦਾਈ ਕੇ, ਸੀਤੋ ਮਹਿ ਝੁੱਗੀਆਂ ਆਦਿ ਪਿੰਡਾਂ ਦੇ ਦਰਿਆਈ ਪਾਣੀ ਦੀ ਮਾਰ ਹੇਠ ਆਏ ਲੋਕਾਂ ਨੂੰ ਰਾਹਤ ਸਮੱਗਰੀ ਵੀ ਵੰਡੀ ਗਈ।

ਇਸ ਮੌਕੇ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਰਾਜ ਦੇ ਹੜ ਪ੍ਰਭਾਵਿਤ ਖੇਤਰਾਂ ਵਿੱਚ ਸਰਕਾਰ ਵੱਲੋਂ ਜੰਗੀ ਪੱਧਰ ‘ਤੇ ਰਾਹਤ ਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਉਨ੍ਹਾਂ ਕਿਹਾ ਕਿ ਰਾਜ ਭਰ ਵਿੱਚ ਹੜਾਂ ਤੋਂ ਪ੍ਰਭਾਵਿਤ ਸਮੂਹ ਜਿਲਿਆਂ ਵਿੱਚ ਚਲਾਏ ਜਾ ਰਹੇ ਰਾਹਤ ਕਾਰਜਾਂ ਦੀ ਨਿਗਰਾਨੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖ਼ੁਦ ਕਰ ਰਹੇ ਹਨ।ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ ਅਤੇ ਵਿਸ਼ੇਸ਼ ਗਿਰਦਾਵਰੀ ਕਰਕੇ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ।

ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਪਾਣੀ ਦੀ ਮਾਰ ਕਾਰਨ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ ਦੇਣ ਲਈ ਵਚਨਬੱਧ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਝੂਠੀਆਂ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਅਤੇ ਨਦੀਆਂ-ਨਾਲਿਆਂ ਦੇ ਕਿਨਾਰਿਆਂ ‘ਤੇ ਜਾਣ ਤੋਂ ਬਚਿਆ ਜਾਵੇ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਸ਼੍ਰੀ ਹਰਭਜਨ ਸਿੰਘ ਈਟੀਓ ਗੋਇੰਦਵਾਲ ਸਾਹਿਬ ਵਿਖੇ ਬਿਆਸ ਦਰਿਆ ਤੇ ਬਣੇੇ ਪੁਲ ਦਾ ਦੌਰਾ ਕੀਤਾ ਅਤੇ ਪਾਣੀ ਦੇ ਪੱਧਰ ਅਤੇ ਬਹਾਅ ਦਾ ਜਾਇਜ਼ਾ ਲਿਆ।ਇਸ ਮੌਕੇ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ, ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ, ਐਸਡੀਐਮ ਖਡੂਰ ਸਾਹਿਬ ਵਾਧੂ ਚਾਰਜ ਕਰਨਵੀਰ ਸਿੰਘ, ਐਸਡੀਐਮ ਪੱਟੀ ਸ਼੍ਰੀ ਪ੍ਰੀਤਿੰਦਰ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Leave feedback about this

  • Service
Choose Image