ਕਪੂਰਥਲਾ, 2 ਸਤੰਬਰ
ਬਿਆਸ ਦਰਿਆ , ਕਾਲੀ ਵੇਈਂ ਵਿਚ ਪਾਣੀ ਦਾ ਪੱਧਰ ਵਧਣ ਤੇ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਵੱਲੋਂ ਲੋਕਾਂ ਲਈ ਐਡਵਾਈਜਰੀ ਜਾਰੀ ਕੀਤੀ ਗਈ ਹੈ ।
ਐਡਵਾਈਜਰੀ ਅਨੁਸਾਰ ਅਪੀਲ ਕੀਤੀ ਗਈ ਹੈ ਕਿ ਲੋਕ ਦਰਿਆ ਅਤੇ ਨਾਲ ਲੱਗਦੇ ਧੁੱਸੀ ਬੰਨ੍ਹ ਵੱਲ ਜਾਣ ਤੋਂ ਗੁਰੇਜ਼ ਕਰਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ ।
ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਹਾ ਹੈ ਕਿ ਲੋਕਾਂ ਦੀ ਜਾਨ- ਮਾਲ ਦੀ ਸਲਾਮਤੀ ਪ੍ਰਸ਼ਾਸ਼ਨ ਦੀ ਪਹਿਲ ਹੈ , ਜਿਸ ਕਰਕੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਐਡਵਾਈਜਰੀ ਜਾਰੀ ਕੀਤੀ ਗਈ ਹੈ ।
Leave feedback about this