ਚੰਡੀਗੜ੍ਹ 2 ਸਤੰਬਰ- ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਨੇ ਅੱਜ ਪੰਜਾਬ ਅਤੇ ਜੰਮੂ-ਕਸ਼ਮੀਰ ਵਿੱਚ ਹੋ ਰਹੀ ਤੇਜ ਬਾਰਿਸ਼ ਅਤੇ ਹੜਾ ਨਾਲ ਪੈਦਾ ਹੋਏ ਹਾਲਾਤਾਂ ਤੇ ਚਿੰਤਾ ਜਾਹਿਰ ਕਰਦਿਆਂ ਦੋਹਾਂ ਰਾਜਾਂ ਨੂੰ 5-5 ਕਰੋੜ ਰੁਪਏ ਦੀ ਸਹਾਇਤਾ ਰਕਮ ਭੇਜੀ ਹੈ।
ਉਹਨਾਂ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਹਰਿਆਣਾ ਸਰਕਾਰ ਅਤੇ ਜਨਤਾ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ। ਉਨ੍ਹਾਂ ਦੱਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਰਾਹਤ ਕੋਸ਼ ਵਿੱਚੋ ਪੰਜਾਬ ਅਤੇ ਜੰਮੂ-ਕਸ਼ਮੀਰ ਲਈ 5-5 ਕਰੋੜ ਰੁਪਏ ਦੀ ਸਹਾਇਤਾ ਰਕਮ ਭੇਜੀ ਗਈ ਹੈ। ਇਹ ਮਦਦ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਸਹਾਈ ਹੋਵੇਗੀ ਅਤੇ ਪ੍ਰਭਾਵਿਤ ਪਰਿਵਾਰਾਂ ਤੱਕ ਸਹਾਇਤਾ ਪਹੁੰਚਾਉਣ ਵਿੱਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦਾ ਇਹ ਯਤਨ ਹੈ ਕਿ ਜ਼ਰੂਰਤ ਪੈਣ ‘ਤੇ ਅੱਗੇ ਵੀ ਹਰ ਸੰਭਵ ਸਹਿਯੋਗ ਕੀਤਾ ਜਾਵੇ। ਅਸੀਂ ਸਭ ਪ੍ਰਭਾਵਿਤ ਪਰਿਵਾਰਾਂ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਹਰਿਆਣਾ ਉਹਨਾਂ ਦੀ ਸਹਾਇਤਾ ਲਈ ਹਮੇਸ਼ਾ ਤਿਆਰ ਰਹੇਗਾ। ਇਸ ਔਖੇ ਸਮੇਂ ਵਿੱਚ ਅਸੀਂ ਸਭ ਮਿਲ ਕੇ ਇਸ ਆਫ਼ਤ ਦਾ ਸਾਮਨਾ ਕਰਾਂਗੇ। ਹਰਿਆਣਾ, ਪੰਜਾਬ ਅਤੇ ਜੰਮੂ-ਕਸ਼ਮੀਰ – ਇਕਜੁੱਟ ਹੋ ਕੇ ਅਸੀਂ ਇਸ ਸੰਕਟ ਨੂੰ ਪਾਰ ਕਰਾਂਗੇ।
Latest News
ਪੰਜਾਬ ਦੇ ਹੜ੍ਹ ਰਾਹਤ ਕਾਰਜਾਂ ਲਈ ਹਰਿਆਣਾ ਦੇ ਮੁੱਖ ਮੰਤਰੀ ਨੇ ਭੇਜੇ ਪੰਜ ਕਰੋੜ ਰੁਪਏ
- September 2, 2025
- 0 Comments
- Less than a minute
- 135 Views
Leave feedback about this