ਤਰਨ ਤਾਰਨ, 12 ਅਕਤੂਬਰ: ਫਿਰੋਜ਼ਪੁਰ ਤੋਂ ਦੋ ਵਾਰ ਰਹੇ ਐਮ ਐਲ ਏ ਸੁਖਪਾਲ ਸਿੰਘ ਨੰਨੂ ਆਪਣੇ ਸਮਰਥਕਾਂ ਨਾਲ ਆਪ ਦਾ ਪੱਲਾ ਛੱਡ ਕੇ ਕੱਲ ਸੁਖਬੀਰ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਵਿੱਚ ਸ਼ਮਿਲ ਹੋ ਗਏ । ਇਸ ਮੌਕੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਨੰਨੂ ਦੇ ਆਉਣ ਨਾਲ ਪਾਰਟੀ ਨੂੰ ਨਵੀਂ ਤਾਕਤ ਮਿਲੇਗੀ ਅਤੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਬਣਦਾ ਮਾਣ ਸਨਮਾਨ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ । ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਆਮ ਆਦਮੀ ਪਾਰਟੀ ਨੇ ਹੜ੍ਹਾਂ ਤੋਂ ਪਹਿਲਾਂ ਸਮੇਂ ਸਿਰ ਆਪਦਾ ਪ੍ਰਬੰਧਨ ਵਿੱਚ ਕੀਤੀ ਅਣਗਹਿਲੀ ਕਾਰਨ ਹਜ਼ਾਰਾਂ ਏਕੜ ਜ਼ਰਖੇਜ਼ ਜ਼ਮੀਨ ਅਤੇ ਘਰਾਂ ਦਾ ਨੁਕਸਾਨ ਹੋਇਆ ।
Leave feedback about this