ਚੰਡੀਗੜ੍ਹ 14 ਅਕਤੂਬਰ (ਜਗਦੀਸ਼ ਬਾਂਸਲ)- ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਫਾਇਰ ਸਟੇਸ਼ਨਾਂ ਚ ਕੰਮ ਕਰਦੇ ਆਊਟਸੋਰਸਿੰਗ ਸਟਾਫ ਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਆਊਟਸੋਰਸਿੰਗ ਸਟਾਫ ਵੱਲੋ ਕੱਲ 15 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਰਿਹਾਇਸ਼ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।
ਫਾਇਰ ਬਿਰਗੇਡ ਆਊਟਸੋਰਸਿੰਗ ਕਰਮਚਾਰੀ ਯੁਨੀਅਨ ਵੱਲੋ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਮੰਨਣ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ ਅਤੇ ਵਾਰ ਵਾਰ ਮੀਟਿੰਗਾਂ ਦਾ ਟਾਈਮ ਦੇ ਕੇ ਰੱਦ ਕੀਤਾ ਜਾਂਦਾ ਹੈ ਉਨ੍ਹਾਂ ਕਿਹਾ ਕਿ ਆਪਣੀ ਜਾਨ ਜੋਖਮ ਚ ਪਾਕੇ ਨਾਮਾਤਰ ਤਨਖਾਹਾਂ ਤੇ ਕੰਮ ਕਰ ਰਹੇ ਕੱਚੇ ਕਰਮਚਾਰੀਆਂ ਨੂੰ ਆਪਣਾ ਹੱਕ ਲੈਣ ਲਈ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪੈ ਰਿਹਾ ਉਨ੍ਹਾਂ ਕਿਹਾ ਕਿ ਅਸੀਂ ਕੱਲ 15 ਅਕਤੂਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਅੱਗੇ ਧਰਨਾ ਪ੍ਰਦਰਸ਼ਨ ਕਰਕੇ ਆਪਣੇ ਬਣਦੇ ਹੱਕ ਲੈਣ ਲਈ ਆਵਾਜ਼ ਬੁਲੰਦ ਕਰਾਂਗੇ ਜੇਕਰ ਮੰਗਾ ਨਹੀਂ ਮੰਨੀਆ ਜਾਂਦੀਆਂ ਤਾਂ ਆਉਣ ਵਾਲੇ ਦਿਨਾਂ ਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
Punjab
ਫਾਇਰ ਸਟੇਸ਼ਨਾਂ ਦਾ ਆਊਟਸੋਰਸਿੰਗ ਸਟਾਫ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਕਰੇਗਾ ਧਰਨਾ ਪ੍ਰਦਰਸ਼ਨ
- October 14, 2025
- 0 Comments
- Less than a minute
- 168 Views
Leave feedback about this