Politics

ਸਾਰੇ ਵਿਵਾਦ ਦੀ ਜੜ੍ਹ RSS, ਲੱਗਣਾ ਚਾਹੀਦਾ ਬੈਨ ; ਮੱਲਿਕਾਰਜੁਨ ਖੜਗੇ ਨੇ ਮੋਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ

ਬਿਹਾਰ ਚੋਣਾਂ ਦਰਮਿਆਨ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਰਾਸ਼ਟਰੀ ਸਵੈਮ ਸੇਵਕ ਸੰਘ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ’ਤੇ ਦੁਬਾਰਾ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ ਕਿਉਂਕਿ ਇਹ ਦੇਸ਼ ਵਿੱਚ ਜ਼ਿਆਦਾਤਰ ਕਾਨੂੰਨ ਵਿਵਸਥਾ ਦੀਆਂ ਸਮੱਸਿਆਵਾਂ ਲਈ ਜ਼ਿੰਮੇਵਾਰ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਉਨ੍ਹਾਂ ਦੇ ਨਿੱਜੀ ਵਿਚਾਰ ਹਨ। ਕਾਂਗਰਸ ਪ੍ਰਧਾਨ ਨੇ ਇਹ ਵੀ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਝੂਠ ਨੂੰ ਸੱਚ ਵਿੱਚ ਬਦਲਣ ਵਿੱਚ ਮਾਹਰ ਹਨ। ਉਨ੍ਹਾਂ ਕਿਹਾ ਕਿ ਪਟੇਲ ਨੇ ਭਾਰਤ ਦੇ ਧਰਮ ਨਿਰਪੱਖ ਅਤੇ ਲੋਕਤੰਤਰੀ ਚਰਿੱਤਰ ਦੀ ਰੱਖਿਆ ਲਈ ਆਰਐਸਐਸ ’ਤੇ ਪਾਬੰਦੀ ਲਗਾਈ ਸੀ।

Leave feedback about this

  • Service