ਮਾਨਸਾ 1 ਨਵੰਬਰ (ਜਗਦੀਸ਼ ਬਾਂਸਲ) – ਵਿਜੀਲੈਂਸ ਵਿਭਾਗ ਜ਼ਿਲ੍ਹਾ ਮਾਨਸਾ ਵੱਲੋਂ ਚੀਫ ਡਾਇਰੈਕਟਰ ਵਿਜੀਲੈਂਸ ਪੰਜਾਬ ਅਤੇ ਐੱਸ.ਐੱਸ.ਪੀ. ਵਿਜੀਲੈਂਸ ਬਠਿੰਡਾ ਸ਼੍ਰੀ ਦਿਗਵਿਜੇ ਕਪਿਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਐੱਸ.ਪੀ. ਵਿਜੀਲੈਂਸ ਮਾਨਸਾ ਸੰਦੀਪ ਸਿੰਘ ਅਤੇ ਇੰਸਪੈਕਟਰ ਨਰਿੰਦਰ ਸਿੰਘ ਬਰਾੜ ਦੀ ਅਗਵਾਈ ਵਿੱਚ ਮਨਾਏ ਜਾ ਰਹੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫਤੇ ਤਹਿਤ ਅੱਜ ਵਿਜੀਲੈਂਸ ਵਿਭਾਗ ਮਾਨਸਾ ਦੀ ਟੀਮ ਵੱਲੋ ਕਸਬਾ ਭੀਖੀ ਵਿਖੇ ਵੱਖ–ਵੱਖ ਸਿੱਖਿਆ ਸੰਸਥਾਵਾਂ ਅਤੇ ਜਨਤਕ ਥਾਵਾਂ ‘ਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਵਿਦਿਆਰਥੀਆਂ ਅਤੇ ਆਮ ਜਨਤਾ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਕਿਸੇ ਵੀ ਸਰਕਾਰੀ ਕੰਮ ਬਦਲੇ ਰਿਸ਼ਵਤ ਨਾ ਦੇਣ ਅਤੇ ਜੇਕਰ ਕੋਈ ਅਧਿਕਾਰੀ ਕਰਮਚਾਰੀ ਰਿਸ਼ਵਤ ਮੰਗੇ ਤਾਂ ਤੁਰੰਤ ਵਿਜੀਲੈਂਸ ਵਿਭਾਗ ਨੂੰ ਸੂਚਿਤ ਕੀਤਾ ਜਾਵੇ।
ਇਸ ਮੌਕੇ ਵਿਜੀਲੈਂਸ ਵਿਭਾਗ ਵੱਲੋ ਜਗਦੀਪ ਸਿੰਘ ਅਤੇ ਸੁਖਪ੍ਰੀਤ ਕੌਰ ਵੱਲੋ ਭੀਖੀ ਦੇ ਵੱਖ–ਵੱਖ ਜਨਤਕ ਥਾਵਾਂ ‘ਤੇ ਜਾਗਰੂਕਤਾ ਪੋਸਟਰ ਵੀ ਲਗਾਏ ਗਏ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭ੍ਰਿਸ਼ਟਾਚਾਰ ਰਹਿਤ ਸਮਾਜ ਦੀ ਸਥਾਪਨਾ ਲਈ ਹਰ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਨਿਭਾਕੇ ਵਿਜੀਲੈਂਸ ਵਿਭਾਗ ਦਾ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਜੋ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੀ ਸਥਾਪਨਾ ਹੋ ਸਕੇ।
Leave feedback about this