ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਾਮ ਵੇਲੇ ਪਟਨਾ ਵਿੱਚ ਇੱਕ ਮੈਗਾ ਰੋਡ ਸ਼ੋਅ ਦੀ ਅਗਵਾਈ ਕੀਤੀ। ਇਸ ਮੌਕੇ ਜਨਤਾ ਦਲ (ਯੂ) ਦੇ ਕੇਂਦਰੀ ਮੰਤਰੀ ਰਾਜੀਵ ਰੰਜਨ ਸਿੰਘ, ਸੂਬਾ ਭਾਜਪਾ ਪ੍ਰਧਾਨ ਦਿਲੀਪ ਜੈਸਵਾਲ ਅਤੇ ਸੰਸਦ ਮੈਂਬਰ ਰਵੀ ਸ਼ੰਕਰ ਪ੍ਰਸਾਦ ਮੌਜੂਦ ਸਨ। ਇਸ ਮੌਕੇ ਸ੍ਰੀ ਮੋਦੀ ਨੇ ਸੜਕ ਦੇ ਦੋਵੇਂ ਪਾਸੇ ਅਤੇ ਇਮਾਰਤਾਂ ਦੇ ਉੱਪਰ ਖੜ੍ਹੇ ਲੋਕਾਂ ਦਾ ਪਿਆਰ ਕਬੂਲਿਆ। ਇਹ ਰੋਡ ਸ਼ੋਅ ਨਾਲਾ ਰੋਡ, ਠਾਕੁਰਵਾੜੀ ਅਤੇ ਬਾਕਰਗੰਜ ਵਿੱਚੋਂ ਲੰਘਣ ਤੋਂ ਬਾਅਦ ਗਾਂਧੀ ਮੈਦਾਨ ਨੇੜੇ ਉਦਯੋਗ ਭਵਨ ਵਿੱਚ ਸਮਾਪਤ ਹੋਵੇਗਾ। ਦੱਸਣਾ ਬਣਦਾ ਹੈ ਕਿ ਪ੍ਰਧਾਨ ਮੰਤਰੀ ਰੋਡ ਸ਼ੋਅ ਤੋਂ ਬਾਅਦ ਪਟਨਾ ਸਾਹਿਬ ਗੁਰਦੁਆਰੇ ਦੇ ਦਰਸ਼ਨ ਕਰਨਗੇ। ਸ੍ਰੀ ਮੋਦੀ ਨੇ ਪਿਛਲੇ ਸਾਲ ਲੋਕ ਸਭਾ ਚੋਣਾਂ ਦੌਰਾਨ ਪਟਨਾ ਵਿੱਚ ਇਸੇ ਤਰ੍ਹਾਂ ਦਾ ਰੋਡ ਸ਼ੋਅ ਕੀਤਾ ਸੀ। ਪੀ.ਟੀ.ਆਈ.
Politics
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪਟਨਾ ਵਿੱਚ ਰੋਡ ਸ਼ੋਅ
- November 2, 2025
- 0 Comments
- Less than a minute
- 205 Views
Leave feedback about this