Latest News

ਛੱਤੀਸਗੜ੍ਹ ਦੇ ਬਿਲਾਸਪੁਰ ਵਿੱਚ ਰੇਲਗੱਡੀ ਦੀ ਮਾਲ ਗੱਡੀ ਨਾਲ ਟੱਕਰ; ਚਾਰ ਮੌਤਾਂ

ਛੱਤੀਸਗੜ੍ਹ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਅੱਜ ਇੱਕ ਵੱਡਾ ਰੇਲ ਹਾਦਸਾ ਵਾਪਰਿਆ। ਇੱਥੇ ਇੱਕ ਯਾਤਰੀ ਰੇਲਗੱਡੀ ਮਾਲ ਗੱਡੀ ਨਾਲ ਟਕਰਾ ਗਈ ਜਿਸ ਕਾਰਨ ਚਾਰ ਜਣਿਆਂ ਦੀ ਮੌਤ ਹੋ ਗਈ। ਇਸ ਹਾਦਸੇ ਕਾਰਨ 25 ਜ਼ਖਮੀ ਹੋ ਗਏ ਹਨ। ਇਹ ਹਾਦਸਾ ਬਿਲਾਸਪੁਰ-ਕਟਨੀ ਰੇਲਵੇ ਲਾਈਨ ’ਤੇ ਲਾਲ ਖੰਡ ਖੇਤਰ ਵਿੱਚ ਵਾਪਰਿਆ। ਰੇਲਵੇ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਇਸ ਟੱਕਰ ਤੋਂ ਬਾਅਦ ਕਈ ਯਾਤਰੀਆਂ ਹੇਠਾਂ ਦੱਬ ਗਏ ਜਿਨ੍ਹਾਂ ਨੂੰ ਬਾਹਰ ਕੱਢਣ ਦੇ ਯਤਨ ਕੀਤੇ ਜਾ ਰਹੇ ਹਨ ਤੇ ਗੰਭੀਰ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ। ਇਹ ਪਤਾ ਲੱਗਿਆ ਹੈ ਕਿ ਯਾਤਰੀ ਗੱਡੀ ਨੇ ਮਾਲ ਗੱਡੀ ਨੂੰ ਪਿੱਛੋਂ ਟੱਕਰ ਮਾਰੀ।

ਰੇਲਵੇ ਪ੍ਰਸ਼ਾਸਨ ਨੇ ਤੁਰੰਤ ਇੱਕ ਮੈਡੀਕਲ ਟੀਮ ਅਤੇ ਡਿਵੀਜ਼ਨਲ ਅਧਿਕਾਰੀਆਂ ਨੂੰ ਘਟਨਾ ਸਥਾਨ ’ਤੇ ਭੇਜਿਆ। ਹਾਦਸੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੀਨੀਅਰ ਅਧਿਕਾਰੀ ਵੀ ਸਥਿਤੀ ਦਾ ਜਾਇਜ਼ਾ ਲੈਣ ਲਈ ਬਿਲਾਸਪੁਰ ਤੋਂ ਰਵਾਨਾ ਹੋ ਗਏ ਹਨ। ਇਸ ਰੂਟ ’ਤੇ ਰੇਲਗੱਡੀਆਂ ਦੀ ਆਵਾਜਾਈ ਨੂੰ ਰੋਕ ਦਿੱਤਾ ਗਿਆ ਹੈ ਅਤੇ ਕਈ ਐਕਸਪ੍ਰੈਸ ਅਤੇ ਯਾਤਰੀ ਰੇਲਗੱਡੀਆਂ ਨੂੰ ਰੱਦ ਜਾਂ ਤਬਦੀਲ ਕਰ ਦਿੱਤਾ ਗਿਆ ਹੈ।

Leave feedback about this

  • Service