SpotLight ‎ News

ਅਬੋਹਰ ਨੇੜੇ ਕਚਹਿਰੀ ਕੰਪਲੈਕਸ ਬਾਹਰ ਨੌਜਵਾਨ ਦੀ ਗੋਲੀਆਂ ਮਾਰਕੇ ਹੱਤਿਆ

ਅਬੋਹਰ, 11 ਦਸੰਬਰ
a
ਅੱਜ ਅਬੋਹਰ ਵਿੱਚ ਕਚਹਿਰੀ ਕੰਪਲੈਕਸ ਦੀ ਪਾਰਕਿੰਗ ਵਿੱਚ ਇਕ ਨੌਜਵਾਨ ਨੂੰ ਗੋਲੀਆਂ ਮਾਰਕੇ ਮਾਰ ਦਿੱਤਾ ਗਿਆ ਹੈ। ਮ੍ਰਿਤਕ ਦਾ ਪਿਛੋਕੜ ਅਪਰਾਧਿਕ ਦੱਸਿਆ ਜਾ ਰਿਹਾ ਹੈ।

ਮ੍ਰਿਤਕ ਦੀ ਪਛਾਣ ਗੋਲੂ ਪੰਡੀਤ ਵਜੋਂ ਹੋਈ ਹੈ ਜੋ ਆਪਣੇ ਦੋਸਤਾਂ ਨਾਲ ਬਿਨਾਂ ਨੰਬਰ ਵਾਲੀ ਸਕਾਰਪੀਓ ਗੱਡੀ ‘ਚ ਮਾਮਲੇ ਦੀ ਪੇਸ਼ੀ ਲਈ ਆਇਆ ਸੀ। ਇਸ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ‘ਤੇ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਨਾਲ ਆਸ-ਪਾਸ ਦੇ ਇਲਾਕੇ ਵਿੱਚ ਦਹਿਸ਼ਤ ਪੈਦਾ ਹੋ ਗਈ ਹੈ।

ਗੋਲੂ ਪੰਡੀਤ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ। ਪੁਲਿਸ ਹਸਪਤਾਲ ਪਹੁੰਚੀ ਅਤੇ ਲਾਸ਼ ਨੂੰ ਮੁਰਦਾ ਘਰ ਵਿੱਚ ਰੱਖਵਾਇਆ। ਪੁਲਿਸ ਘਟਨਾ ਸਥਾਨ ਦੀ ਜਾਂਚ ਕਰ ਰਹੀ ਹੈ ਤਾਂ ਜੋ ਮਾਮਲੇ ਦੀ ਵਧੇਰੇ ਜਾਂਚ ਕੀਤੀ ਜਾ ਸਕੇ। ਸ਼ੁਰੂਆਤੀ ਜਾਂਚ ‘ਚ ਇਹ ਗੈਂਗ ਵਾਰ ਦਾ ਨਤੀਜਾ ਲੱਗਦਾ ਹੈ। ਗੋਲੂ ਦੇ ਖਿਲਾਫ ਸਥਾਨਕ ਥਾਣੇ ਵਿੱਚ ਕਈ ਕੇਸ ਦਰਜ ਸਨ।

Leave feedback about this

  • Service