SpotLight ‎ News

ਪੰਜਾਬ ‘ਚ ਸਕੂਲਾਂ ਦੀਆਂ ਛੁਟੀਆਂ ‘ਚ ਵਾਧਾ

ਚੰਡੀਗੜ੍ਹ, 31 ਦਸੰਬਰ

ਸਿਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਵੱਲੋਂ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਸੂਬੇ ਭਰ ਦੇ ਸਕੂਲਾਂ ਵਿੱਚ ਛੁੱਟੀਆਂ ਚ ਵਾਧਾ ਕੀਤਾ ਗਿਆ ਹੈ । ਟਵਿੱਟਰ ਉੱਤੇ ਪਾਈ ਪੋਸਟ ਅਨੁਸਾਰ ਉਨ੍ਹਾਂ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

Leave feedback about this

  • Service