Politics Punjab

ਪੰਜਾਬ ਸਰਕਾਰ ਨੇ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਨੂੰ ਦਿੱਤਾ – ਲਾਲਜੀਤ ਸਿੰਘ ਭੁੱਲਰ

ਪੱਟੀ/ਤਰਨ ਤਾਰਨ, 20 ਜਨਵਰੀ

ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਅਧਾਰ `ਤੇ ਹੱਲ ਕਰ ਰਹੀ ਹੈ ਅਤੇ ਇਹੀ ਕਾਰਨ ਹੈ ਕਿ ਹਰ ਦਿਨ ਆਮ ਆਦਮੀ ਪਾਰਟੀ ਦਾ ਕਾਫ਼ਲਾ ਹੋਰ ਵੱਡਾ ਹੁੰਦਾ ਜਾ ਰਿਹਾ ਹੈ। ਸੂਬਾ ਵਾਸੀਆਂ ਦੇ ਇਸ ਪਿਆਰ ਅਤੇ ਸਹਿਯੋਗ ਸਦਕਾ ਸਾਲ 2027 ਵਿੱਚ ਆਮ ਆਦਮੀ ਪਾਰਟੀ ਇੱਕ ਵਾਰ ਫਿਰ ਸ਼ਾਨ ਨਾਲ ਜਿੱਤ ਕੇ ਸੂਬੇ ਵਿੱਚ ਲਗਾਤਾਰ ਦੂਜੀ ਵਾਰ ਸਰਕਾਰ ਬਣਾਵੇਗੀ।

ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਪੱਟੀ ਦੇ ਵਿਧਾਇਕ ਅਤੇ ਸੂਬੇ ਦੇ ਟਰਾਂਸਪੋਰਟ ਅਤੇ ਜੇਲ੍ਹਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਬੀਤੀ ਸ਼ਾਮ ਪੱਟੀ ਦੇ ਵਾਰਡ ਨੰਬਰ ਇੱਕ ਤੋਂ ਕਾਂਗਰਸ ਦੇ ਯੂਥ ਆਗੂ ਗੁਰਲਾਲ ਸਿੰਘ ਗੋਲੀ ਨੂੰ ਉਸਦੇ ਸਾਥੀਆ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਉਣ ਮੌਕੇ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਗਰਲਾਲ ਸਿੰਘ ਗੋਲੀ, ਗੁਰਚਰਨ ਸਿੰਘ, ਬਲਵਿੰਦਰ ਸਿੰਘ ਸਹੋਤਾ, ਪਰਗਟ ਸਿੰਘ, ਮੁਖਤਿਆਰ ਸਿੰਘ, ਸ਼ਿੰਦਾ ਸਿੰਘ, ਮੁਖਤਿਆਰ ਸਿੰਘ ਨਿੱਕਾ, ਗੁਰਪ੍ਰੀਤ ਸਿੰਘ ਗੋਪੀ, ਨੀਰਜ ਸਿੰਘ, ਕਰਮਜੀਤ ਸਿੰਘ ਜੇਈ, ਰਾਹੁਲ ਪੱਟੀ, ਲਵ ਰਾਜਪੂਤ, ਅਜੈ, ਸੈਮ, ਪ੍ਰਿੰਸ, ਜੈਦੀਪ, ਵਿਵੇਕ ਮਖੀਜਾ, ਸਨਦੀਪ ਸਿੰਘ, ਜਗਦੀਪ ਸਿੰਘ, ਕਰਨ ਸਹੋਤਾ, ਸੋਨੂੰ ਸ਼ਹੀਦ, ਸੂਰਜ ਕੁਮਾਰ, ਸੰਨੀ, ਭਾਰਤ ਕੁਮਾਰ, ਸੰਨੀ ਹੰਸ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਸਾਰੇ ਸਾਥੀਆਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੀ ਬਿਹਤਰੀ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਭਲਾਈ ਸਕੀਮਾਂ ਚਲਾ ਕੇ ਇਸ ਦਾ ਲਾਭ ਹਰ ਲੋੜਵੰਦ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਰਚ 2022 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦਾ ਪਹਿਲਾ ਫੈਸਲਾ 600 ਰੁਪਏ ਮੁਫ਼ਤ ਯੂਨਿਟ ਦਾ ਸੀ ਜਿਸ ਨਾਲ ਅੱਜ ਤੱਕ ਸੂਬੇ ਦੇ 90 ਫ਼ੀਸਦੀ ਘਰਾਂ ਨੂੰ ਮੁਫਤ ਬਿਜਲੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਹੂਲਤ ਬਿਨ੍ਹਾਂ ਕਿਸੇ ਜਾਤ, ਧਰਮ, ਵਰਗ ਤੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਕਿਸਾਨਾਂ ਨੂੰ ਹੁਣ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਨੂੰ ਠੰਢੀਆਂ ਰਾਤਾਂ ਵਿੱਚ ਆਪਣੇ ਖੇਤਾਂ ਦੀ ਸਿੰਚਾਈ ਲਈ ਬਾਹਰ ਨਹੀਂ ਜਾਣਾ ਪੈਂਦਾ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਬਿਜਲੀ ਦੀ ਬਹੁਤਾਤ ਵਾਲਾ ਸੂਬਾ ਹੈ। ਲੋੜੀਂਦੀ ਕੋਲੇ ਦੀ ਸਪਲਾਈ ਅਤੇ ਪੂਰੀ ਤਰ੍ਹਾਂ ਕਾਰਜਸੀਲ ਥਰਮਲ ਪਲਾਂਟਾਂ ਦੇ ਨਾਲ, ਪੰਜਾਬ ਦੇਸ ਵਿੱਚ ਮੋਹਰੀ ਸੂਬਾ ਬਣ ਕੇ ਉੱਭਰ ਰਿਹਾ ਹੈ।

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕਰਨ ਸਬੰਧੀ ਇੱਕ ਵਿਆਪਕ ਪ੍ਰੋਗਰਾਮ ਸੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਭਗ 43,000 ਕਿਲੋਮੀਟਰ ਲਿੰਕ ਸੜਕਾਂ ਹਨ, ਜਿਨ੍ਹਾਂ ਦੀ ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਉਨ੍ਹਾਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਦਾ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ, ਇੱਕ ਮੁੱਖ ਮੰਤਰੀ ਫਲਾਇੰਗ ਸਕੁਐਡ ਦਾ ਗਠਨ ਕੀਤਾ ਗਿਆ ਹੈ ਅਤੇ ਪ੍ਰਵਾਨਗੀਆਂ ਦੇਣ ਤੋਂ ਪਹਿਲਾਂ ਇੱਕ ਆਰਟੀਫੀਸੀਅਲ ਇੰਟੈਲੀਜੈਂਸ-ਅਧਾਰਤ ਸਰਵੇਖਣ ਕੀਤਾ ਗਿਆ ਸੀ ਜਿਸ ਨਾਲ 226.89 ਕਰੋੜ ਰੁਪਏ ਦੀ ਬੱਚਤ ਹੋਈ।

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਪੱਟੀ ਵਿੱਚ ਸੰਪਰਕ ਸੜਕਾਂ ਦਾ ਜਾਲ ਬਣਨ ਦੇ ਨਾਲ ਸ਼ਹਿਰ ਅਤੇ ਪਿੰਡਾਂ ਵਿੱਚ ਵੀ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਲ 2026 ਨੂੰ ਵਿਕਾਸ ਵਰ੍ਹੇ ਵਜੋਂ ਮਨਾਇਆ ਜਾ ਰਿਹਾ ਹੈ ਅਤੇ ਵਿਧਾਨ ਸਭਾ ਹਲਕਾ ਵਿਕਾਸ ਪੱਖੋਂ ਸੂਬੇ ਦੇ ਮੋਹਰੀ ਹਲਕਿਆਂ ਵਿੱਚ ਸ਼ੁੁਮਾਰ ਹੋਵੇਗਾ।

ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕਿਟ ਕਮੇਟੀ ਹਰੀਕੇ ਦੇ ਚੇਅਰਮੈਨ ਦਿਲਬਾਗ ਸਿੰਘ, ਲਖਵਿੰਦਰ ਸਿੰਘ, ਸਰਬਜੀਤ ਸਿੰਘ ਅਤੇ ਹੋਰ ਆਗੂ ਵੀ ਹਾਜ਼ਰ ਸਨ।

Leave feedback about this

  • Service
Choose Image