ਸੀਬੀਆਈ ਨੇ ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਇੱਕ ਨਵਾਂ ਕੇਸ ਦਰਜ ਕੀਤਾ ਹੈ। ਕੇਂਦਰੀ ਜਾਂਚ ਏਜੰਸੀ ਭੁੱਲਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।ਸੀਬੀਆਈ ਨੇ ਭੁੱਲਰ ਨੂੰ 16 ਅਕਤੂਬਰ ਨੂੰ ਇੱਕ ਸਕ੍ਰੈਪ ਡੀਲਰ ਤੋਂ ‘ਸੇਵਾ ਪਾਣੀ’ ਵਜੋਂ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਦੀ ਟੀਮ ਨੇ ਮਗਰੋਂ ਭੁੱਲਰ ਦੀ ਚੰਡੀਗੜ੍ਹ ਦੇ ਸੈਕਟਰ 40 ਵਿਚਲੀ ਰਿਹਾਇਸ਼ ’ਤੇ ਮਾਰੇ ਛਾਪੇ ਦੌਰਾਨ ਉਥੋਂ 7.5 ਕਰੋੜ ਰੁਪਏ ਦੀ ਨਕਦੀ ਤੋਂ ਇਲਾਵਾ 2.5 ਕਿਲੋਗ੍ਰਾਮ ਸੋਨੇ ਦੇ ਗਹਿਣੇ ਜ਼ਬਤ ਕੀਤੇ ਸਨ। ਇਸ ਤੋਂ ਇਲਾਵਾ ਤਲਾਸ਼ੀ ਮੁਹਿੰਮ ਦੌਰਾਨ ਰੋਲੈਕਸ ਤੇ ਰਾਡੋ ਬਰਾਂਡ ਸਣੇ 26 ਲਗਜ਼ਰੀ ਘੜੀਆਂ, ਪਰਿਵਾਰਕ ਮੈਂਬਰਾਂ ਅਤੇ ਸ਼ੱਕੀ ਬੇਨਾਮੀ ਸੰਸਥਾਵਾਂ ਦੇ ਨਾਮ ’ਤੇ 50 ਤੋਂ ਵੱਧ ਅਚੱਲ ਜਾਇਦਾਦਾਂ ਨਾਲ ਸਬੰਧਤ ਦਸਤਾਵੇਜ਼, ਲਾਕਰ ਦੀਆਂ ਚਾਬੀਆਂ ਅਤੇ ਕਈ ਬੈਂਕ ਖਾਤਿਆਂ ਦੇ ਵੇਰਵੇ ਅਤੇ 100 ਜ਼ਿੰਦਾ ਕਾਰਤੂਸਾਂ ਦੇ ਨਾਲ ਚਾਰ ਹਥਿਆਰ ਵੀ ਜ਼ਬਤ ਕੀਤੇ ਸਨ।
Leave feedback about this