ਭਾਜਪਾ ਨੇ ਅੱਜ ਦੋਸ਼ ਲਗਾਇਆ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਕੋਟੇ ਹੇਠ ਪੰਜਾਬ ਵਿੱਚ ਸੈਵਨ ਸਟਾਰ ਸਹੂਲਤ ਵਾਲਾ ਸ਼ੀਸ਼ ਮਹਿਲ ਪ੍ਰਦਾਨ ਕੀਤਾ ਜਾ ਰਿਹਾ ਹੈ ਹਾਲਾਂਕਿ ਉਹ ਨਾ ਤਾਂ ਚੁਣੇ ਹੋਏ ਵਿਧਾਇਕ ਹਨ ਅਤੇ ਨਾ ਹੀ ਰਾਜ ਸਰਕਾਰ ਦਾ ਹਿੱਸਾ ਹਨ। ਭਾਜਪਾ ਦੇ ਕੌਮੀ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਨੇ ਇਹ ਵੀ ਦੋਸ਼ ਲਗਾਇਆ ਕਿ ਦਿੱਲੀ ਵਿੱਚ ਚੋਣਾਂ ਹਾਰਨ ਵਾਲੇ ‘ਆਪ’ ਆਗੂਆਂ ਨੂੰ ਵੀ ਪੰਜਾਬ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਵਿੱਚ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਤੋਂ ਇਸ ਮਾਮਲੇ ਬਾਰੇ ਸਪੱਸ਼ਟੀਕਰਨ ਮੰਗਿਆ ਹੈ। ਭਾਜਪਾ ਦੇ ਦੋਸ਼ਾਂ ’ਤੇ ‘ਆਪ’ ਜਾਂ ਪੰਜਾਬ ਸਰਕਾਰ ਵੱਲੋਂ ਕੋਈ ਟਿੱਪਣੀ ਸਾਹਮਣੇ ਨਹੀਂ ਆਈ।
Latest News
ਭਗਵੰਤ ਮਾਨ ਮੁੱਖ ਮੰਤਰੀ ਕੋਟੇ ਵਿੱਚੋਂ ਕੇਜਰੀਵਾਲ ਲਈ ‘ਸ਼ੀਸ਼ ਮਹਿਲ’ ਬਣਾ ਰਹੇ ਹਨ: ਭਾਜਪਾ
- October 31, 2025
- 0 Comments
- Less than a minute
- 368 Views
Leave feedback about this