ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਧਰਮਿੰਦਰ ਦਾ ਲੰਬੀ ਬਿਮਾਰੀ ਤੋਂ ਬਾਅਦ ਮੰਗਲਵਾਰ ਨੂੰ ਦੇਹਾਂਤ ਹੋ ਗਿਆ। ਉਹ 89 ਸਾਲ ਦੇ ਸਨ। ਅਦਾਕਾਰ ਮੁੰਬਈ ਦੇ ਇੱਕ ਹਸਪਤਾਲ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਸੀ। ਅਦਾਕਾਰ ਪਿਛਲੇ ਕਈ ਦਿਨਾਂ ਤੋਂ ਦੱਖਣੀ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ। ਧਰਮਿੰਦਰ ਦੀ ਪਤਨੀ ਤੇ ਅਦਾਕਾਰਾ ਹੇਮਾ ਮਾਲਿਨੀ, ਪੁੱਤਰ ਸੰਨੀ ਦਿਓਲ ਤੇ ਬੌਬੀ ਦਿਓਲ, ਧੀ ਇਸ਼ਾ ਦਿਓਲ ਨੇ ਸੋਮਵਾਰ ਨੂੰ ਆਪਣੇ ਬਿਮਾਰ ਪਿਤਾ ਨਾਲ ਮੁਲਾਕਾਤ ਕੀਤੀ ਸੀ। ਅਦਾਕਾਰ ਨੂੰ ਸੋਮਵਾਰ ਨੂੰ ਸਾਹ ਲੈਣ ਵਿੱਚ ਤਕਲੀਫ਼ ਕਾਰਨ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਾਲਤ ਸਥਿਰ ਨਾ ਹੋਣ ਕਰਕੇ ਬਜ਼ੁਰਗ ਅਦਾਕਾਰ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। ਸੂਤਰਾਂ ਮੁਤਾਬਕ ਧਰਮਿੰਦਰ ਦੀਆਂ ਧੀਆਂ ਨੂੰ ਪਹਿਲਾਂ ਹੀ ਵਿਦੇਸ਼ ਤੋਂ ਮੁੰਬਈ ਬੁਲਾਇਆ ਜਾ ਚੁੱਕਾ ਹੈ। ਬੀਤੀ ਰਾਤ ਸੰਨੀ ਦਿਓਲ ਵੀ ਹਸਪਤਾਲ ਦੇ ਬਾਹਰ ਬਹੁਤ ਭਾਵੁਕ ਦਿਖਾਈ ਦਿੱਤੇ। ਛੋਟਾ ਪੁੱਤਰ ਬੌਬੀ ਦਿਓਲ ਵੀ ਇਕ ਫ਼ਿਲਮ ਦੀ ਸ਼ੂਟਿੰਗ ਛੱਡ ਕੇ ਆਪਣੇ ਪਿਤਾ ਨੂੰ ਮਿਲਣ ਲਈ ਮੁੰਬਈ ਵਾਪਸ ਆ ਗਿਆ। ਸ਼ਾਹਰੁਖ, ਸਲਮਾਨ ਤੇ ਗੋਵਿੰਦਾ ਸਮੇਤ ਕਈ ਬਾਲੀਵੁੱਡ ਹਸਤੀਆਂ ਨੇ ਸੋਮਵਾਰ ਦੇਰ ਰਾਤ ਬ੍ਰੀਚ ਕੈਂਡੀ ਹਸਪਤਾਲ ਪਹੁੰਚ ਕੇ ਧਰਮਿੰਦਰ ਦੀ ਖ਼ਬਰਸਾਰ ਲਈ ਸੀ।
Latest News
ਬੌਲੀਵੁੱਡ ਅਦਾਕਾਰ ਧਰਮਿੰਦਰ ਨਹੀਂ ਰਹੇ
- November 11, 2025
- 0 Comments
- Less than a minute
- 168 Views
Leave feedback about this