Chandigarh SpotLight ‎ News

ਚੰਡੀਗੜ੍ਹ ਦੀ ਤਰਜ ਤੇ ਪੰਜਾਬ ਦੇ ਸਕੂਲਾਂ ਵਿੱਚ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਛੁੱਟੀਆਂ ਵਧਾਉਣ ਦੀ ਮੰਗ

ਮਾਨਸਾ 4 ਜਨਵਰੀ – ਸਰਦੀ ਦਾ ਪਰਕੋਪ ਲਗਾਤਾਰ ਵਧ ਰਿਹਾ ਹੈ।ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਠੰਢ ਹੋਰ ਵਧੇਗੀ ਅਤੇ ਮੀਂਹ ਅਤੇ ਧੁੰਦ ਪੈਣ ਦੀ ਸੰਭਾਵਨਾ ਹੈ। ਪੰਜਾਬ ਸਰਕਾਰ ਵੱਲੋਂ ਸਰਦੀ ਦੇ ਮੱਦੇਨਜ਼ਰ ਸਕੂਲਾਂ ਵਿੱਚ ਕੀਤੀਆਂ ਗਈਆਂ ਛੁੱਟੀਆਂ 7 ਜਨਵਰੀ ਨੂੰ ਖਤਮ ਹੋਣੀਆਂ ਹਨ।ਭਾਜਪਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਸਕੂਲਾਂ ਵਿੱਚ ਹੋਰ ਛੁੱਟੀਆਂ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਉਹ ਠੰਢ ਤੋਂ ਬਚੇ ਰਹਿਣ ਅਤੇ ਕੜਾਕੇ ਦੀ ਠੰਢ ਦਾ ਸ਼ਿਕਾਰ ਨਾ ਹੋਣ।ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰਾਂ ਦੇ ਸਕੂਲਾਂ ਵਿੱਚ ਇਹ ਮੁਸ਼ਕਿਲ ਹੋਰ ਵੀ ਬਣੀ ਹੋਈ ਹੈ।ਜਿੱਥੋਂ ਪੰਜਾਬ ਦੇ ਦੂਰ-ਦੁਰਾਂਢੇ ਅਤੇ ਵੱਖ-ਵੱਖ ਕੋਨਿਆਂ ਵਿੱਚੋਂ ਅਧਿਆਪਕਾਂ ਨੂੰ ਆਉਣਾ-ਜਾਣਾ ਪੈਂਦਾ ਹੈ।ਸੰਘਣੀ ਧੁੰਦ ਹੋਣ ਕਾਰਨ ਕਈ ਵਾਰ ਹਾਦਸੇ ਵਾਪਰ ਚੁੱਕੇ ਹਨ, ਜਿਨ੍ਹਾਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਨੁਕਸਾਨ ਹੋਏ ਹਨ।ਇਸ ਦੇ ਅਗਾਊਂ ਮੱਦੇਨਜ਼ਰ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਠੰਢ ਵਿੱਚ ਕੋਈ ਪ੍ਰੇਸ਼ਾਨੀ ਨਾ ਆਵੇ।ਸਕੂਲਾਂ ਵਿੱਚ ਛੁੱਟੀਆਂ ਹੋਰ ਕਰਨੀਆਂ ਚਾਹੀਦੀਆਂ ਹਨ।ਉਨ੍ਹਾਂ ਪੰਜਾਬ ਸਰਕਾਰ, ਮੁਖ ਮੰਤਰੀ ਅਤੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਕਿ ਸਕੂਲਾਂ ਵਿੱਚ ਇੱਕ ਹਫਤੇ ਦੀਆਂ ਛੁੱਟੀਆਂ ਦਾ ਹੋਰ ਵਾਧਾ ਕੀਤਾ ਜਾਵੇ।

Leave feedback about this

  • Service