ਚੱਕਰਵਾਤੀ ਤੂਫਾਨ ਮੋਂਥਾ ਅੱਜ ਦੇਰ ਸ਼ਾਮ ਆਂਧਰਾ ਪ੍ਰਦੇਸ਼ ਦੇ ਮਛਲੀਪਟਨਮ ਤਟ ਨਾਲ ਜਾ ਟਕਰਾਇਆ ਜਿਸ ਕਾਰਨ ਸਮੁੰਦਰੀ ਕੱਢੇ ਵਸੇ ਕਈ ਲੋਕਾਂ ਦੇ ਘਰ ਡਿੱਗ ਗਏ। ਇਸ ਵੇਲੇ ਸੌ ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਹਨ ਤੇ ਸਮੁੰਦਰ ਦੀਆਂ ਵੱਡੀਆਂ ਲਹਿਰਾਂ ਕਾਰਨ ਕਈ ਘਰ ਡਿੱਗ ਗਏ। ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਇਸ ਤੂਫਾਨ ਕਾਰਨ ਸਮੁੰਦਰ ਵਿਚ 16 ਫੁੱਟ ਉਚੀਆਂ ਲਹਿਰਾਂ ਉਠ ਸਕਦੀਆਂ ਹਨ। ਦੂਜੇ ਪਾਸੇ ਪੱਛਮੀ ਬੰਗਾਲ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਮਛਿਆਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਚੱਕਰਵਾਤੀ ਤੂਫਾਨ ਮੋਂਥਾ ਦੇ ਮੱਦੇਨਜ਼ਰ ਤਿਲੰਗਾਨਾ ਦੇ ਸ਼ਮਸ਼ਾਬਾਦ ਅਤੇ ਆਂਧਰਾ ਪ੍ਰਦੇਸ਼ ਦੇ ਵਿਜੈਵਾੜਾ, ਵਿਸ਼ਾਖਾਪਟਨਮ ਅਤੇ ਰਾਜਾਮੁੰਦਰੀ ਹਵਾਈ ਅੱਡਿਆਂ ਦਰਮਿਆਨ ਚੱਲਣ ਵਾਲੀਆਂ 37 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਕਾਕੀਨਾਡਾ ਦੇ ਆਲੇ-ਦੁਆਲੇ ਆਂਧਰਾ ਪ੍ਰਦੇਸ਼ ਦੇ ਤੱਟ ਦੇ ਨੇੜੇ 30 ਇੰਡੀਗੋ, ਦੋ ਏਅਰ ਇੰਡੀਆ ਅਤੇ ਪੰਜ ਏਅਰ ਇੰਡੀਆ ਐਕਸਪ੍ਰੈਸ ਦੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਮੌਸਮ ਵਿਭਾਗ ਨੇ ਐਕਸ ’ਤੇ ਪੋਸਟ ਪਾ ਕੇ ਕਿਹਾ, ‘ਐਸਸੀਐਸ ਮੋਂਥਾ ਉੱਤਰ-ਉੱਤਰ-ਪੱਛਮ ਵੱਲ ਵਧ ਰਿਹਾ ਹੈ। ਇਸ ਨਾਲ ਆਂਧਰਾ ਪ੍ਰਦੇਸ਼ ਦੇ 39 ਹਲਕਿਆਂ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ ਜਿਸ ਦੇ ਮੱਦੇਨਜ਼ਰ ਮੁੱਖ ਮੰਤਰੀ ਐਨ ਚੰਦਰਬਾਬੂ ਨਾਇਡੂ ਨੇ ਮੰਤਰੀਆਂ, ਸੰਸਦ ਮੈਂਬਰਾਂ ਤੇ ਅਧਿਕਾਰੀਆਂ ਨੂੰ ਲੋਕਾਂ ਦੇ ਜਾਨ ਮਾਲ ਦੀ ਰੱਖਿਆ ਕਰਨ ਦੇ ਨਿਰਦੇਸ਼ ਦਿੱਤੇ ਹਨ।
Leave feedback about this