National

ਢਾਕਾ ਨੇ ਭਾਰਤ ਤੋਂ ਸ਼ੇਖ ਹਸੀਨਾ ਦੀ ਹਵਾਲਗੀ ਮੁੜ ਮੰਗੀ

ਬੰਗਲਾਦੇਸ਼ ਦੀ ਕੌਮਾਂਤਰੀ ਅਪਰਾਧ ਟ੍ਰਿਬਿਊਨਲ ਵੱਲੋਂ ਗੱਦੀਓਂ ਲਾਹੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਤੋਂ ਕੁਝ ਦਿਨ ਬਾਅਦ ਮੁਲਕ ਦੀ ਅੰਤਰਿਮ ਸਰਕਾਰ ਨੇ ਭਾਰਤੀ ਵਿਦੇਸ਼ ਮੰਤਰਾਲੇ ਨੂੰ ਲਿਖੇ ਪੱਤਰ ਵਿਚ ਹਸੀਨਾ ਦੀ ਹਵਾਲਗੀ ਦੀ ਮੰਗ ਕੀਤੀ ਹੈ।

ਢਾਕਾ ਟ੍ਰਿਬਿਊਨ ਦੀ ਰਿਪੋਰਟ ਅਨੁਸਾਰ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਰੋਹਿੰਗਿਆ ਮੁੱਦੇ ਲਈ ਉੱਚ ਪ੍ਰਤੀਨਿਧੀ ਖਲੀਲੁਰ ਰਹਿਮਾਨ ਦੇ ਨਵੀਂ ਦਿੱਲੀ ਵਿੱਚ ਇੱਕ ਸਮਾਗਮ ਤੋਂ ਵਾਪਸ ਆਉਣ ਤੋਂ ਥੋੜ੍ਹੀ ਦੇਰ ਬਾਅਦ ਭਾਰਤ ਨੂੰ ਇੱਕ ਨਵਾਂ ਕੂਟਨੀਤਕ ਨੋਟ ਭੇਜਿਆ ਗਿਆ ਸੀ। ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਤੌਹੀਦ ਹੁਸੈਨ ਨੇ ਐਤਵਾਰ ਨੂੰ ਪੱਤਰਕਾਰਾਂ ਨੂੰ ਦੱਸਿਆ ਕਿ ਢਾਕਾ ਨੇ ਹਸੀਨਾ ਦੀ ਵਾਪਸੀ ਬਾਰੇ ਭਾਰਤ ਨਾਲ ਰਸਮੀ ਤੌਰ ’ਤੇ ਮੁੜ ਗੱਲਬਾਤ ਕੀਤੀ ਹੈ, ਪਰ ਹੋਰ ਵੇਰਵਿਆਂ ਦਾ ਖੁਲਾਸਾ ਨਹੀਂ ਕੀਤਾ।

Leave feedback about this

  • Service