ਸੁਪਰੀਮ ਕੋਰਟ ਨੇ ਬੇਅੰਤ ਸਿੰਘ ਕਤਲ ਮਾਮਲੇ ਵਿਚ ਬੱਬਰ ਖਾਲਸਾ ਦੇ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ’ਤੇ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ ਹੈ। ਇਸ ਪਟੀਸ਼ਨ ਜ਼ਰੀਏ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਵੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਸਾਲ 1995 ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। ਚੀਫ਼ ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਵਿਜੇ ਬਿਸ਼ਨੋਈ ਦੇ ਬੈਂਚ ਨੇ ਅੱਜ ਇਸ ਮਾਮਲੇ ਦੀ ਸੁਣਵਾਈ ਮੁਲਤਵੀ ਕੀਤੀ।
Latest News
ਹਵਾਰਾ ਨੂੰ ਪੰਜਾਬ ਜੇਲ੍ਹ ਵਿੱਚ ਤਬਦੀਲ ਕਰਨ ਦੀ ਪਟੀਸ਼ਨ ’ਤੇ ਸੁਣਵਾਈ ਮੁਲਤਵੀ
- November 15, 2025
- 0 Comments
- Less than a minute
- 346 Views
Leave feedback about this