ਇੱਥੇ ਆਈਸੀਸੀ ਮਹਿਲਾ ਵਿਸ਼ਵ ਕੱਪ ਦੇ ਫਾਈਨਲ ਵਿਚ ਭਾਰਤ ਨੇ ਦੱਖਣੀ ਅਫਰੀਕਾ ਨੂੰ 52 ਦੌੜਾਂ ਨਾਲ ਹਰਾ ਕੇ ਨਵਾਂ ਇਤਿਹਾਸ ਲਿਖ ਦਿੱਤਾ ਹੈ। ਭਾਰਤੀ ਮਹਿਲਾ ਟੀਮ ਦੀ ਵਿਸ਼ਵ ਕੱਪ ਵਿਚ ਇਹ ਪਹਿਲੀ ਖਿਤਾਬੀ ਜਿੱਤ ਹੈ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 50 ਓਵਰਾਂ ਵਿਚ ਸੱਤ ਵਿਕਟਾਂ ਦੇ ਨੁਕਸਾਨ ’ਤੇ 298 ਦੌੜਾਂ ਬਣਾਈਆਂ ਜਿਸ ਦੇ ਜਵਾਬ ਵਿਚ ਦੱਖਣੀ ਅਫਰੀਕਾ ਦੀ ਪੂਰੀ ਟੀਮ 45.3 ਓਵਰਾਂ ਵਿਚ 246 ਦੌੜਾਂ ’ਤੇ ਆਊਟ ਹੋ ਗਈ। ਭਾਰਤ ਵਲੋਂ ਦੀਪਤੀ ਸ਼ਰਮਾ ਨੇ ਬਿਹਤਰੀਨ ਗੇਂਦਬਾਜ਼ੀ ਕੀਤੀ ਤੇ ਪੰਜ ਵਿਕਟਾਂ ਲਈਆਂ। ਇਸ ਤੋਂ ਇਲਾਵਾ ਸ਼ੈਫਾਲੀ ਵਰਮਾ ਨੇ ਵੀ ਅਹਿਮ ਵਿਕਟਾਂ ਹਾਸਲ ਕੀਤੀਆਂ। ਇਨ੍ਹਾਂ ਦੋਵਾਂ ਖਿਡਾਰਨਾਂ ਨੇ ਸ਼ਾਨਦਾਰ ਗੇਂਦਬਾਜ਼ੀ ਤੋਂ ਇਲਾਵਾ ਸ਼ਾਨਦਾਰ ਬੱਲੇਬਾਜ਼ੀ ਵੀ ਕੀਤੀ। ਸ਼ੈਫਾਲੀ ਵਰਮਾ ‘ਪਲੇਅਰ ਆਫ ਦਿ ਫਾਈਨਲ’ ਚੁਣੀ ਗਈ। ਭਾਰਤ ਨੇ ਦੱਖਣੀ ਅਫਰੀਕਾ ਖ਼ਿਲਾਫ਼ ਫਾਈਨਲ ਮੁਕਾਬਲੇ ਵਿਚ ਪੰਜਾਹ ਓਵਰਾਂ ਵਿਚ ਸੱਤ ਵਿਕਟਾਂ ਦੇ ਨੁਕਸਾਨ ਨਾਲ 298 ਦੌੜਾਂ ਬਣਾਈਆਂ ਤੇ ਦੱਖਣੀ ਅਫਰੀਕਾ ਨੂੰ ਜਿੱਤ ਲਈ 299 ਦੌੜਾਂ ਦਾ ਟੀਚਾ ਦਿੱਤਾ।
Sports
ਵਿਸ਼ਵ ਕੱਪ ਵਿਚ ਪਹਿਲੀ ਖਿਤਾਬੀ ਜਿੱਤ ਦਰਜ; ਦੱਖਣੀ ਅਫ਼ਰੀਕਾ ਨੂੰ 52 ਦੌੜਾਂ ਨਾਲ ਹਰਾਇਆ
- November 3, 2025
- 0 Comments
- Less than a minute
- 187 Views
Leave feedback about this