Latest News

ਘੱਗਰ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਉੱਚੀਆਂ ਥਾਂਵਾਂ ‘ਤੇ ਜਾਣ ਦੀ ਸਲਾਹ

Screenshot

ਸੰਗਰੂਰ, 04 ਸਤੰਬਰ-ਲਗਾਤਾਰ ਹੋ ਰਹੀ ਬਾਰਸ਼ ਕਾਰਨ ਘੱਗਰ ਦਰਿਆ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਦੇ ਪਿੰਡ ਬਨਾਰਸੀ, ਬਾਓਪਰ, ਨਵਾਗਾਓਂ, ਜਸਵੰਤਪੁਰਾ ਉਰਫ ਹੋਤੀਪੁਰ, ਅੰਨਦਾਨਾ, ਸ਼ਾਹਪੁਰਥੇੜੀ, ਚਾਦੂੰ, ਮੰਡਵੀ, ਬੰਗਾਂ, ਖਨੌਰੀ ਕਲਾਂ, ਹਮੀਰਗੜ੍ਹ, ਸੁਰਜਨਭੈਣੀ, ਭੂੰਦੜਭੈਣੀ, ਸਲੇਮਗੜ੍ਹ, ਮਕਰੌੜ ਸਾਹਿਬ, ਫੂਲਦ, ਗਨੌਟਾ, ਘਮੂਰਘਾਟ, ਰਾਮਪੁਰਾ ਗੁਜਰਾਂ, ਹਾਂਡਾ, ਕੁਦਨੀ, ਵਜੀਦਪੁਰ, ਕਬੀਰਪੁਰ, ਕੜੈਲ, ਬੁਸਹਿਰਾ, ਮੂਨਕ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸੁਰੱਖਿਆ ਦੇ ਮੱਦੇਨਜ਼ਰ ਉਹ, ਖ਼ਾਸ ਤੌਰ ਉੱਤੇ 

ਬਜ਼ੁਰਗਾਂ ਅਤੇ ਬੱਚਿਆਂ ਨੂੰ ਲੈ ਕੇ ਉੱਚੀਆਂ ਥਾਂਵਾਂ ‘ਤੇ ਚਲੇ ਜਾਣ ਅਤੇ ਆਪਣੇ ਪਸ਼ੂਆਂ ਨੂੰ ਵੀ ਦਰਿਆ ਤੋਂ ਦੂਰ ਉੱਚੀਆਂ ਥਾਂਵਾਂ ‘ਤੇ ਲੈ ਜਾਣ। 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਲਾਹਕਾਰੀ ਜਾਰੀ ਕਰਦੇ ਹੋਏ ਇਹਨਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਉੱਤੇ ਯਕੀਨ ਨਾ ਕਰਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਸਹਿਯੋਗ ਕਰਨ। ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਉਹਨਾਂ ਦੀ ਸੁਰੱਖਿਆ ਲਈ 24 ਘੰਟੇ ਹਾਜ਼ਰ ਹਨ। 

ਦਰਿਆ ਦੇ ਆਲੇ ਦੁਆਲੇ ਦੇ ਖੇਤਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, 15 ਸੰਵੇਦਨਸ਼ੀਲ ਥਾਵਾਂ, ਜਿੱਥੇ 2023 ਵਿੱਚ ਪਾੜ ਪਿਆ ਸੀ ਅਤੇ ਦਰਿਆ ਦੇ ਨਾਲ ਲੱਗਦੇ ਹੋਰ ਸਥਾਨਾਂ ਦੀ ਪਛਾਣ ਕੀਤੀ ਗਈ ਹੈ, ਜਿੱਥੇ ਜੰਬੋ ਬੈਗਾਂ ਸਮੇਤ ਰੇਤ ਦੀਆਂ ਬੋਰੀਆਂ ਨਾਲ ਦਰਿਆ ਦੇ ਕੰਢਿਆਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਪਿਛਲੇ ਚਾਰ ਦਿਨਾਂ ਤੋਂ ਠੀਕਰੀ ਪਹਿਰੇ ਵੀ ਸ਼ੁਰੂ ਕੀਤੇ ਹੋਏ ਹਨ। 

ਡਰੇਨੇਜ ਵਿਭਾਗ, ਮਾਲ ਵਿਭਾਗ, ਮੰਡੀ ਬੋਰਡ ਅਤੇ ਪੰਚਾਇਤ ਵਿਭਾਗ ਦੇ ਕਰਮਚਾਰੀਆਂ, ਸਥਾਨਕ ਪਿੰਡ ਵਾਸੀਆਂ ਸਮੇਤ, ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਜੋ ਲਗਾਤਾਰ ਇਨ੍ਹਾਂ ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਕਰ ਰਹੀਆਂ ਹਨ। ਇਸ ਤੋਂ ਇਲਾਵਾ ਰਾਤ ਦੇ ਸਮੇਂ ਦਰਿਆ ਦੇ ਕੰਢਿਆਂ ‘ਤੇ ਪੁਲਿਸ ਗਸ਼ਤ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਡਰੇਨੇਜ ਵਿਭਾਗ ਨਾਲ 87250-29785 ‘ਤੇ ਜਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ 01672-234196 ‘ਤੇ ਜਾਂ ਮੂਨਕ ਕੰਟਰੋਲ ਰੂਮ ਨਾਲ 97802-95132 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave feedback about this

  • Service
Choose Image