Punjab

ਪਾਵਰਕੌਮ ਦੇ ਡਾਇਰੈਕਟਰ (ਜਨਰੇਸ਼ਨ) ਦੀਆਂ ਸੇਵਾਵਾਂ ਖ਼ਤਮ; ਗੰਭੀਰ ਦੁਰਵਿਹਾਰ ਦੇ ਇਲਜ਼ਾਮ

ਪੰਜਾਬ ਸਰਕਾਰ ਨੇ ਅੱਜ ਪਾਵਰਕੌਮ ਦੇ ਡਾਇਰੈਕਟਰ (ਜਨਰੇਸ਼ਨ) ਹਰਜੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ। ਬਿਜਲੀ ਵਿਭਾਗ ਦੇ ਸਕੱਤਰ ਬਸੰਤ ਗਰਗ ਵੱਲੋਂ ਜਾਰੀ ਹੁਕਮਾਂ ’ਚ ਹਰਜੀਤ ਸਿੰਘ ’ਤੇ ਗੰਭੀਰ ਦੁਰਵਿਹਾਰ ਦਾ ਇਲਜ਼ਾਮ ਲਾਇਆ ਗਿਆ ਹੈ।

ਜਾਰੀ ਹੁਕਮਾਂ ਮੁਤਾਬਿਕ ਪਾਵਰਕੌਮ ਦੀ ਆਪਣੀ ਪਛਵਾੜਾ ਕੋਲਾ ਖਾਣ ਦੇ ਬਾਵਜੂਦ ਸ੍ਰੀ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੋਪੜ ਅਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਗੋਇੰਦਵਾਲ ਸਾਹਿਬ ਦੀ ਫਿਊਲ ਕੀਮਤ 0.75 ਪੈਸੇ ਤੋਂ 1.25 ਰੁਪਏ ਪ੍ਰਤੀ ਯੂਨਿਟ ਮਹਿੰਗੀ ਪੈ ਰਹੀ ਹੈ ਜਿਸ ਨਾਲ ਕਰੋੜਾਂ ਰੁਪਏ ਦਾ ਘਾਟਾ ਪੈ ਰਿਹਾ ਹੈ। ਅੱਜ ਹਰਜੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕੀਤੇ ਜਾਣ ਪਾਵਰਕੌਮ ਦੇ ਇੰਜੀਨੀਅਰਜ਼ ’ਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸਭ ਤੋਂ ਪਹਿਲਾਂ ਪਿਛਲੇ ਦਿਨੀਂ ਪਾਵਰਕੌਮ ਦੇ ਸੀਐੱਮਡੀ ਦੇ ਵਾਧੂ ਚਾਰਜ ’ਤੇ ਤਾਇਨਾਤ ਰਹੇ ਸੀਨੀਅਰ ਆਈਏਐੱਸ ਅਧਿਕਾਰੀ ਅਜੋਏ ਕੁਮਾਰ ਸਿਨਹਾ ਨੂੰ ਹਟਾ ਦਿੱਤਾ ਅਤੇ ਸਿਨਹਾ ਨੂੰ ਨਵੀਂ ਪੋਸਟਿੰਗ ਵੀ ਨਹੀਂ ਦਿੱਤੀ ਗਈ।

Leave feedback about this

  • Service
Choose Image