ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਲਈ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ (CAPF) ਦੀਆਂ ਕੁੱਲ 12 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਸਾਰੇ 114 ਪੋਲਿੰਗ ਸਟੇਸ਼ਨਾਂ (ਜਿਨ੍ਹਾਂ ਵਿੱਚ 222 ਪੋਲਿੰਗ ਬੂਥ ਹਨ) ’ਤੇ CAPF ਦੇ ਜਵਾਨ ਤਾਇਨਾਤ ਹੋਣਗੇ।
ਸਾਰੇ ਪੋਲਿੰਗ ਸਟੇਸ਼ਨਾਂ ’ਤੇ CCTV ਕੈਮਰੇ ਲੱਗੇ ਹੋਣਗੇ ਅਤੇ ਵੈਬਕਾਸਟਿੰਗ ਦੀ ਸਹੂਲਤ ਵੀ ਹੋਵੇਗੀ। ਇਸ ਦੀ ਨਿਗਰਾਨੀ ਚੋਣ ਕਮਿਸ਼ਨ ਦੀ ਅਗਵਾਈ ਹੇਠ ਉੱਚ ਅਧਿਕਾਰੀ ਕਰਨਗੇ। ਸੰਵੇਦਨਸ਼ੀਲ ਥਾਵਾਂ ’ਤੇ ਨਜ਼ਰ ਰੱਖਣ ਲਈ 46 ਮਾਈਕ੍ਰੋ ਆਬਜ਼ਰਵਰ ਵੀ ਤਾਇਨਾਤ ਕੀਤੇ ਗਏ ਹਨ।
Leave feedback about this