ਮਾਨਸਾ, 12 ਅਕਤੂਬਰ (ਜਗਦੀਸ਼ ਬਾਂਸਲ)-
ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਨਾਨੀ ਸਰਦਾਰਨੀ ਰਤਨ ਕੌਰ ਜੋ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ, ਨਮਿਤ ਅੰਤਿਮ ਅਰਦਾਸ ਅੱਜ ਇਥੇ ਨਿਊ ਵਿਸ਼ਵਕਰਮਾ ਭਵਨ ਐਚ ਐਸ ਰੋਡ ਵਿਖੇ ਹੋਈ, ਜਿਸ ਵਿਚ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਇਲਾਕੇ ਦੀਆਂ ਵੱਡੀ ਗਿਣਤੀ ਸਮਾਜਿਕ ਅਤੇ ਰਾਜਨੀਤਕ ਸ਼ਖ਼ਸੀਅਤਾਂ ਵਲੋਂ ਸ਼ਰਧਾਜਲੀ ਭੇਟ ਕੀਤੀ ਗਈ ਹੈ।
ਇਸ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਵੱਖ ਵੱਖ ਸ਼ਖ਼ਸੀਅਤਾਂ ਨੇ ਕਿਹਾ ਕਿ ਸਰਦਾਰਨੀ ਰਤਨ ਕੌਰ 95 ਸਾਲ ਦੀ ਉਮਰ ਭੋਗ ਕੇ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਓਨ੍ਹਾਂ ਕਿਹਾ ਕਿ ਸਰਦਾਰਨੀ ਰਤਨ ਕੌਰ ਬੜੇ ਦਲੇਰ ਅਤੇ ਦਿਆਲੂ ਸਨ।
ਇਸ ਮੌਕੇ ਵਿਧਾਇਕ ਸਰਦੂਲਗੜ੍ਹ ਸ. ਗੁਰਪ੍ਰੀਤ ਸਿੰਘ ਬਣਾਂਵਾਲੀ, ਵਿਧਾਇਕ ਮਾਨਸਾ ਸ੍ਰੀ ਵਿਜੈ ਸਿੰਗਲਾ, ਵਿਧਾਇਕ ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਸ੍ਰੀ ਮੁਕਤਸਰ ਸਾਹਿਬ ਜਗਦੀਪ ਸਿੰਘ ਕਾਕਾ ਬਰਾੜ, ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ, ਯੂਥ ਆਗੂ ਚੁਸ਼ਪਿੰਦਰਬੀਰ ਚਹਿਲ, ਸੂਚਨਾ ਕਮਿਸ਼ਨਰ ਪੰਜਾਬ ਭੁਪਿੰਦਰ ਸਿੰਘ ਬਾਠ, ਡਿਪਟੀ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਨਵਦੀਪ ਸਿੰਘ ਗਿੱਲ ਤੋਂ ਇਲਾਵਾ ਸਾਬਕਾ ਵਿਧਾਇਕਾਂ ਅਤੇ ਰਾਜਨੀਤਕ ਸ਼ਖ਼ਸੀਅਤਾਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਵੱਖ ਵੱਖ ਸੰਸਥਾਵਾਂ ਅਤੇ ਸ਼ਖ਼ਸੀਅਤਾਂ ਵਲੋਂ ਸ਼ੋਕ ਸੰਦੇਸ਼ ਭੇਜੇ ਗਏ।
Leave feedback about this