Latest News

ਬਿਹਾਰ ਵਿਚ ਦੂਜੇ ਤੇ ਆਖਰੀ ਗੇੜ ਲਈ ਪੋਲਿੰਗ ਸ਼ੁਰੂ

ਬਿਹਾਰ ਵਿਧਾਨ ਸਭਾ ਚੋਣਾਂ ਦੇ ਦੂਜੇ ਤੇ ਆਖ਼ਰੀ ਗੇੜ ਤਹਿਤ 122 ਹਲਕਿਆਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਸ ਗੇੜ ਵਿੱਚ ਨਿਤੀਸ਼ ਕੁਮਾਰ ਸਰਕਾਰ ਦੇ ਅੱਧੀ ਦਰਜਨ ਮੰਤਰੀਆਂ ਸਮੇਤ 1,302 ਉਮੀਦਵਾਰਾਂ ਦੀ ਸਿਆਸੀ ਕਿਸਮਤ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਵਿਚ ਬੰਦ ਹੋ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਿੰਗ ਦੇ ਆਖਰੀ ਗੇੜ ਵਿੱਚ ਆਪਣੀ ਵੋਟ ਪਾਉਣ ਅਤੇ ਇੱਕ ਨਵਾਂ ਵੋਟਿੰਗ ਰਿਕਾਰਡ ਕਾਇਮ ਕਰਨ। ਪ੍ਰਧਾਨ ਮੰਤਰੀ ਨੇ ਐਕਸ ’ਤੇੇ ਕਿਹਾ, ‘‘ਅੱਜ ਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਵੋਟਿੰਗ ਦਾ ਦੂਜਾ ਅਤੇ ਆਖਰੀ ਗੇੜ ਹੈ। ਮੈਂ ਸਾਰੇ ਵੋਟਰਾਂ ਨੂੰ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਇੱਕ ਨਵਾਂ ਵੋਟਿੰਗ ਰਿਕਾਰਡ ਕਾਇਮ ਕਰਨ ਦੀ ਅਪੀਲ ਕਰਦਾ ਹਾਂ। ਮੈਂ ਖਾਸ ਤੌਰ ’ਤੇ ਰਾਜ ਦੇ ਆਪਣੇ ਨੌਜਵਾਨ ਦੋਸਤਾਂ ਨੂੰ, ਜੋ ਪਹਿਲੀ ਵਾਰ ਵੋਟ ਪਾ ਰਹੇ ਹਨ, ਨੂੰ ਨਾ ਸਿਰਫ਼ ਖੁਦ ਵੋਟ ਪਾਉਣ, ਸਗੋਂ ਦੂਜਿਆਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰਨ ਦੀ ਅਪੀਲ ਕਰਦਾ ਹਾਂ।’’ ਉਧਰ ਨਿਤੀਸ਼ ਕੁਮਾਰ ਨੇ ਕਿਹਾ ਕਿ ਵੋਟਿੰਗ ‘‘ਨਾ ਸਿਰਫ਼ ਸਾਡਾ ਅਧਿਕਾਰ ਹੈ, ਸਗੋਂ ਇੱਕ ਜ਼ਿੰਮੇਵਾਰੀ ਵੀ ਹੈ।’’ ਮੁੱਖ ਮੰਤਰੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਮੈਂ ਵੋਟਰਾਂ ਨੂੰ ਬਿਹਾਰ ਵਿਧਾਨ ਸਭਾ ਚੋਣਾਂ ਦੇ ਦੂਜੇ ਗੇੜ ਵਿੱਚ ਵੋਟ ਪਾਉਣ ਦੇ ਆਪਣੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕਰਦਾ ਹਾਂ।’’

Leave feedback about this

  • Service
Choose Image