Punjab

1.94 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੀ ਸ਼ੁਰੂਆਤ

ਅੰਮ੍ਰਿਤਸਰ , 8 ਅਕਤੂਬਰ

ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ ਵੱਖ ਵੱਖ ਪਿੰਡਾਂ ਵਡਾਲੀ ਡੋਗਰਾਂ ਤੋਂ ਮਾਨਾਂਵਾਲਾ ਕਲਾ,ਮਿਹੋਕਾ ਤੋਂ ਗਾਰਡਨ ਕਲੋਨੀ,ਰੱਖ ਦੇਵੀਦਾਸਪੁਰਾ ਤੋਂ ਅਮਰਕੋਟ, ਮਾਨਾਂਵਾਲਾ ਕਲਾ ਤੋ ਨੰਗਲ ਦਿਆਲ ਸਿੰਘ, ਸੁੱਖੇਵਾਲ ਤੋਂ ਮਾਹੀਵਾਲ ਖੂਹ, ਸੁਖੇਵਾਲ ਤੋਂ ਰਾਜੇਵਾਲ ਰੋਡ, ਤਰਨ ਤਾਰਨ ਰੋਡ ਤੋਂ ਗੁਰਦੁਆਰਾ ਝੰਗੀ  ਸਾਹਿਬ ਵਾਲੀਆਂ ਸੜਕਾਂ ਦੇ ਉਦਘਾਟਨ ਕੀਤਾ ਗਏ।  ਉਹਨਾਂ ਦੱਸਿਆ ਕਿ ਇਹਨਾਂ ਸੜਕਾਂ ਤੇ  1 ਕਰੋੜ 94 ਲੱਖ 76 ਹਜ਼ਾਰ ਰੁਪਏ ਦੀ ਲਾਗਤ ਆਵੇਗੀ ਅਤੇ ਇਹ ਸਾਰੀਆਂ ਸੜਕਾਂ ਆਉਂਦੇ ਛੇ ਮਹੀਨੇ ਦੇ ਅੰਦਰ ਮੁਕੰਮਲ ਹੋਣਗੀਆਂ। ਕੈਬਨਟ ਮੰਤਰੀ ਨੇ ਦੱਸਿਆ ਕਿ ਇਹਨਾਂ ਸੜਕਾਂ ਦੀ ਖਾਸ ਮੁਰੰਮਤ ਹੋਣ ਨਾਲ ਇਥੋਂ ਦੇ ਵਸਨੀਕਾਂ ਨੂੰ ਆਵਾਜਾਈ ਵਿੱਚ ਕਾਫੀ ਰਾਹਤ ਮਿਲੇਗੀ।

       ਇਸ ਮੌਕੇ ਸਰਦਾਰ ਈਟੀਓ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਉਹਨਾਂ ਕਿਹਾ ਕਿ ਸਾਰੀਆਂ ਸੜਕਾਂ ਦੀ ਕਵਾਲਟੀ ਬਿਹਤਰ ਹੋਣੀ ਚਾਹੀਦੀ ਹੈ ਅਤੇ ਸਾਰੇ ਕੰਮ ਸਮੇਂ ਸੀਮਾ ਵਿੱਚ ਮੁਕੰਮਲ ਹੋਣੇ ਚਾਹੀਦੇ ਹਨ।

     ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਹਲਕੇ ਵਿਚ ਵਿਕਾਸ ਦੇ ਨਾਮ ਤੇ ਵੋਟਾਂ ਮੰਗਾਂਗੇ। ਉਨਾਂ ਪਿਛਲੇ ਸਮੇਂ ਰਾਜ ਕਰਦੀਆਂ ਰਹੀਆਂ ਸਰਕਾਰਾਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਸ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਹਲਕੇ ਦਾ ਵੱਧ ਵਿਕਾਸ ਅਤੇ ਹੁਣ ਤੱਕ ਦੀਆਂ ਸਭ ਤੋਂ ਤੋ ਵੱਧ ਗਰਾਟਾਂ ਦਿੱਤੀਆਂ ਗਈਆਂ ਹਨ।

   ਉੱਨਾਂ ਕਿਹਾ ਕਿ ਮੈਂ ਆਪਣੇ ਹਲਕੇ ਵਿੱਚ ਕੋਈ ਵੀ ਸਰਕਾਰੀ ਸਕੂਲ ਅਜਿਹਾ ਨਹੀਂ ਰਹਿਣ ਦਿੱਤਾ , ਜਿਸ ਵਿੱਚ ਉਹਨਾਂ ਦੀ ਜਰੂਰਤ ਅਨੁਸਾਰ ਲੋੜਾਂ ਪੂਰੀਆਂ ਨਹੀਂ ਕੀਤੀਆਂ ਗਈਆਂ। ਇਸ ਤੋਂ ਇਲਾਵਾ ਹਲਕੇ ਦੀਆਂ ਬਹੁਤੀਆਂ ਸੜਕਾਂ ਚੌੜੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਬਾਕੀ ਸੜਕਾਂ ਵੀ ਨਵੀਆਂ ਬਣ ਰਹੀਆਂ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਜਿਨਾਂ ਵਾਅਦਿਆਂ ਨਾਲ ਸੱਤਾ ਵਿੱਚ ਆਈ ਸੀ, ਉਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਸ ਹਰਭਜਨ ਸਿੰਘ ਨੇ ਕਿਹਾ ਕਿ ਅਸੀਂ ਇਹਨਾਂ ਕੰਮਾਂ ਦੇ ਆਧਾਰ ਉੱਤੇ ਹੀ ਲੋਕਾਂ ਦੀ ਕਚਹਿਰੀ ਵਿੱਚ ਜਾਵਾਂਗੇ ਅਤੇ ਵੱਡੀ ਫਰਕ ਨਾਲ ਮੁੜ ਜਿੱਤ ਪ੍ਰਾਪਤ ਕਰਾਂਗੇ।

Leave feedback about this

  • Service
Choose Image